ਸ਼ਾਨੋ-ਸ਼ੌਕਤ ਨਾਲ ਦਮੜੀ ਸ਼ੋਭਾ ਯਾਤਰਾ ਆਰੰਭ

0
155

ਹੁਸ਼ਿਆਰਪੁਰ (ਓਮ ਪ੍ਰਕਾਸ਼ ਰਾਣਾ) ਇਤਿਹਾਸਕ ਦਮੜੀ ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ (ਰਜਿ.) ਸੀ ਬੀ ਐੱਸ ਸੀ ਚੂਹੜਵਾਲੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ, ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਸੰਤ ਸਰਵਣ ਦਾਸ ਬੋਹਣ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ, ਜਨਰਲ ਸਕੱਤਰ ਸੰਤ ਇੰਦਰ ਦਾਸ ਸ਼ੇਖੇ ਦੀ ਦੇਖ-ਰੇਖ ਸ਼ਾਨੋ-ਸ਼ੌਕਤ ਨਾਲ ਆਰੰਭ ਹੋਈ।ਯਾਤਰਾ ’ਚ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖ਼ਸੀਅਤਾਂ ਤੋਂ ਇਲਾਵਾ ਭਾਰੀ ਗਿਣਤੀ ’ਚ ਸੰਗਤਾਂ ਨੇ ਸ਼ਾਮਲ ਹੋ ਕੇ ਹਾਜ਼ਰੀ ਭਰੀ।ਇਸ ਮੌਕੇ ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਤਿਗੁਰੂ ਰਵਿਦਾਸ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਕੌਮ ਦੇ ਬੱਚਿਆਂ ਨੂੰ ਸਿੱਖਿਅਤ ਬਣਾਉਣ ਲਈ ਸ੍ਰੀ ਗੁਰੂ ਰਵਿਦਾਸ ਸਦਨ ਨਜ਼ਦੀਕ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 50 ਏਕੜ ’ਚ ਸਤਿਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਕੌਮ ਲਈ ਯੂਨੀਵਰਸਿਟੀ ਬਣਾਵਾਂਗੇ।ਉਨ੍ਹਾਂ ਕਿਹਾ, ਅਸੀਂ ਆਪਣੇ ਜੀਵਨ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ‘ਪੜ੍ਹੋ, ਜੁੜੋ ਤੇ ਸੰਘਰਸ਼ ਕਰੋ’ ਦੇ ਮਾਰਗ ’ਤੇ ਚੱਲ ਕੇ ਆਪਣੇ ਫਰਜ਼ ਨਿਭਾਅ ਰਹੇ ਹਾਂ, ਉਨ੍ਹਾਂ ਲੱਤਾਂ ਖਿੱਚਣ ਵਾਲਿਆਂ ਨੂੰ ਅਪੀਲ ਕੀਤੀ ਕਿ ਕੌਮ ਦੇ ਭਲੇ ਲਈ ਉਹ ਵੀ ਇਸ ਕਾਫਲੇ ’ਚ ਸ਼ਾਮਲ ਹੋਣ। ਇਸ ਮੌਕੇ ਸੰਤ ਸਰਵਣ ਦਾਸ ਲੁਧਿਆਣਾ ਸੀਨੀਅਰ ਮੀਤ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਬਲਵੰਤ ਸਿੰਘ ਡੀਂਗਰੀਆਂ, ਸੰਤ ਧਰਮ ਪਾਲ ਸ਼ੇਰਗੜ੍ਹ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ �ਿਪਾਲ ਦਾਸ ਭਾਰਟਾ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ �ਿਪਾਲ ਦਾਸ ਭਾਰਟਾ, ਸੰਤ ਮਨਜੀਤ ਦਾਸ ਹਿਮਾਚਲ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਤਰਨਾ ਦਲ, ਸੰਤ ਪ੍ਰਗਟ ਨਾਥ ਉੱਗੀ ਚਿੱਟੀ, ਸੰਤ ਸੰਤੋਖ ਦਾਸ ਭਾਰਟਾ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਰਮੇਸ਼ ਦਾਸ ਸ਼ੇਰਪੁਰ ਕਲਰਾਂ, ਸੰਤ ਰਜੇਸ਼ ਦਾਸ ਬਜਵਾੜਾ, ਸੰਤ ਪ੍ਰੇਮ ਦਾਸ ਭਵਿਆਣਾ, ਸੰਤ ਜਸਵੰਤ ਦਾਸ ਰਾਵਲਪਿੰਡੀ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਸਰੂਪ ਸਿੰਘ ਬੋਹਾਨੀ, ਸੰਤ ਬੀਬੀ ਕਮਲੇਸ਼ ਕੌਰ ਨਾਹਲਾਂ, ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੁੱਖੀ ਬਾਬਾ, ਸੰਤ ਗੁਰਮੀਤ ਦਾਸ ਪਿੱਪਲਾਂਵਾਲਾ, ਸੰਤ ਪ੍ਰਮੇਸ਼ਵਰੀ ਦਾਸ, ਰਕੇਸ਼ ਸੁਮਨ ਬਸਪਾ ਆਗੂ, ਚੌਧਰੀ ਗੁਰਨਾਮ ਸਿੰਘ, ਸੁਸ਼ੀਲ ਰਿੰਕੂ, ਕੁਲਵਿੰਦਰ ਬੁੱਗਾ ਪ੍ਰਧਾਨ ਅੰਬੇਡਕਰ ਸੈਨਾ, ਬੀਰ ਚੰਦ ਸੁਰੀਲਾ ਅਤੇ ਸੰਗਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here