ਮਾਨ ਵੱਲੋਂ ਫਤਿਹਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਚੋਣ ਰਣਨੀਤੀ ’ਤੇ ਚਰਚਾ

0
138

ਚੰਡੀਗੜ੍ਹ (ਗੁਰਜੀਤ ਬਿੱਲਾ) -ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਬਾਰੇ ਫੀਡਬੈਕ ਲੈਣ ਲਈ ਮੀਟਿੰਗ ਕੀਤੀ। ਮੀਟਿੰਗ ਵਿੱਚ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਅਤੇ ਹਲਕਾ ਫਤਿਹਗੜ੍ਹ ਸਾਹਿਬ ਦੇ ‘ਆਪ’ ਦੇ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ, ਵਿਧਾਇਕ ਫਤਿਹਗੜ੍ਹ ਸਾਹਿਬ ਲਖਬੀਰ ਸਿੰਘ ਰਾਏ, ਵਿਧਾਇਕ ਅਮਲੋਹ ਗੁਰਿੰਦਰ ਸਿੰਘ, ਵਿਧਾਇਕ ਖੰਨਾ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਸਮਰਾਲਾ ਜਗਤਾਰ ਸਿੰਘ, ਵਿਧਾਇਕ ਸਾਹਨੇਵਾਲ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ ਹਾਜ਼ਰ ਸਨ।
ਮਾਨ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਫਤਿਹਗੜ੍ਹ ਸਾਹਿਬ ਹਲਕੇ ਵਿੱਚ ਪਾਰਟੀ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨ ਦੇ ਨਾਲ-ਨਾਲ ਹਰ ਪਿੰਡ ਵਿੱਚ ਵੀ ਮੀਟਿੰਗਾਂ ਕਰਨ। ਉਨ੍ਹਾ ਵਿਧਾਇਕਾਂ ਨੂੰ ਹਦਾਇਤ ਕੀਤੀ ਕਿ ਆਪ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਲਏ ਗਏ ਸਾਰੇ ਪੰਜਾਬ ਪੱਖੀ ਅਤੇ ਲੋਕ-ਪੱਖੀ ਫੈਸਲਿਆਂ ਦਾ ਜ਼ੋਰਦਾਰ ਪ੍ਰਚਾਰ ਕੀਤਾ ਜਾਵੇ ਅਤੇ ਲੋਕਾਂ ਦੇ ਮੁੱਦਿਆਂ ਬਾਰੇ ਵੀ ਗੱਲ ਕੀਤੀ ਜਾਵੇ, ਜੋ ਉਹ ਸੰਸਦ ਵਿੱਚ ਉਠਾਉਣਾ ਚਾਹੁੰਦੇ ਹਨ। ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਫਤਿਹਗੜ੍ਹ ਸਾਹਿਬ ਦੇ ਹਰੇਕ ਹਲਕੇ ਵਿੱਚ 3-4 ਦਿਨ ਦਾ ਸਮਾਂ ਦੇਣਗੇ, ਜਿੱਥੇ ਉਹ ਮੀਟਿੰਗਾਂ, ਰੋਡ ਸ਼ੋਅ ਅਤੇ ਰੈਲੀਆਂ ਕਰਨਗੇ।

LEAVE A REPLY

Please enter your comment!
Please enter your name here