ਮੁਫਤ ਟੀਕਾਕਰਨ ਆਪੋਜ਼ੀਸ਼ਨ ਦੇ ਦਬਾਅ ਤੇ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਹੋਇਆ : ਕਾਂਗਰਸ

0
227

ਨਵੀਂ ਦਿੱਲੀ : ਕਾਂਗਰਸ ਨੇ ਸ਼ੁੱਕਰਵਾਰ ਕਿਹਾ ਕਿ ਵਿਰੋਧੀ ਧਿਰ ਦੇ ਦਬਾਅ ਅਤੇ ਸੁਪਰੀਮ ਕੋਰਟ ਦੇ ਦਖਲ ਕਾਰਨ ਮੋਦੀ ਸਰਕਾਰ ਨੂੰ ਮੁਫਤ ਕੋਵਿਡ-19 ਟੀਕਾਕਰਨ ਲਈ ਮਜਬੂਰ ਹੋਣਾ ਪਿਆ | ਕਾਂਗਰਸ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਜਿਸ ਤਰ੍ਹਾਂ ਦਾ ਮਾੜਾ ਪ੍ਰਬੰਧ ਸੀ, ਉਸ ਨੂੰ ਭੁੱਲਿਆ ਨਹੀਂ ਜਾ ਸਕਦਾ | ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਮੁਫਤ ਕੋਵਿਡ-19 ਟੀਕੇ ਮੁਹੱਈਆ ਕਰਵਾਉਣ ਨੂੰ ਆਪਣੀ ਸਭ ਤੋਂ ਵੱਡੀ ਪ੍ਰਾਪਤੀ ਕਰਾਰ ਦੇ ਰਹੀ ਹੈ, ਪਰ ਸੱਚਾਈ ਇਹ ਹੈ ਕਿ ਵਿਰੋਧੀ ਧਿਰ ਦੇ ਜ਼ੋਰ ਅਤੇ ਸੁਪਰੀਮ ਕੋਰਟ ਦੇ ਦਖਲ ਕਾਰਨ ਮੋਦੀ ਸਰਕਾਰ ਅਜਿਹਾ ਕਰਨ ਲਈ ਮਜਬੂਰ ਹੋਈ | ਤੁਸੀਂ ਘਟਨਾਵਾਂ ਨੂੰ ਸਮਝਦੇ ਹੋ | ਡਾ. ਮਨਮੋਹਨ ਸਿੰਘ ਨੇ 18 ਅਪਰੈਲ 2021 ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਟੀਕਾਕਰਨ ਸੰਬੰਧੀ ਨੀਤੀ ਸਪੱਸ਼ਟ ਕਰਨ ਦੀ ਬੇਨਤੀ ਕੀਤੀ, ਜਿਸ ਦਾ ਉਸ ਸਮੇਂ ਤੱਕ ਕਿਸੇ ਵੀ ਤਰ੍ਹਾਂ ਦਾ ਪ੍ਰਬੰਧ ਨਹੀਂ ਕੀਤਾ ਗਿਆ ਸੀ ਅਤੇ ਉਨ੍ਹਾ ਨੇ ਹੋਰ ਵੱਧ ਟੀਕਾਕਰਨ ਲਈ ਬਹੁਤ ਵਧੀਆ ਸੁਝਾਅ ਦਿੱਤੇ ਸਨ | ਇਸ ਤੋਂ ਬਾਅਦ ਸਰਕਾਰ ਨੇ ਕਦਮ ਚੁੱਕੇ |

LEAVE A REPLY

Please enter your comment!
Please enter your name here