ਭਿੱਖੀਵਿੰਡ/ਖਾਲੜਾ (ਲਖਵਿੰਦਰ ਸਿੰਘ ਗੋਲਣ/ਰਣਬੀਰ ਸਿੰਘ ਗੋਲਣ)-ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਕਸਬਾ ਵਲਟੋਹਾ ‘ਚ ਇਨਸਾਨੀਅਤ ਉਸ ਵਕਤ ਸ਼ਰਮਸਾਰ ਹੁੰਦੀ ਦਿਖਾਈ ਦਿੱਤੀ, ਜਦੋਂ ਆਪਣੇ ਗੁਆਂਢੀਆਂ ਦੀ ਕੁੜੀ ਨਾਲ ਅਦਾਲਤੀ ਵਿਆਹ ਕਰਵਾਉਣ ਵਾਲੇ ਮੁੰਡੇ ਦੀ 55 ਸਾਲਾ ਮਾਂ ਨੂੰ ਕੁੜੀ ਦੇ ਮਾਪਿਆਂ ਨੇ ਕਥਿਤ ਤÏਰ ‘ਤੇ ਸ਼ਰੇਆਮ ਨਿਰਵਸਤਰ ਕਰ ਦਿੱਤਾ¢ਉਕਤ ਲੋਕਾਂ ਨੇ ਨਾ ਸਿਰਫ ਸਰੀਰ ਢਕਣ ਦਾ ਯਤਨ ਕਰਦੀ ਅÏਰਤ ਕੋਲੋਂ ਕੱਪੜੇ ਖੋਹ ਕੇ ਗਲੀਆਂ ‘ਚ ਭਜਾ-ਭਜਾ ਉਸ ਦੀ ਵੀਡੀਓ ਬਣਾਈ ਬਲਕਿ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਵੀ ਕਰ ਦਿੱਤਾ¢ਹਾਲਾਂਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਅÏਰਤ ਕੈਮਰੇ ਤੋਂ ਬਚਣ ਲਈ ਲੋਕਾਂ ਦੀਆਂ ਦੁਕਾਨਾਂ ‘ਚ ਵੀ ਲੁਕਣ ਦਾ ਯਤਨ ਕਰਦੀ ਰਹੀ¢ਥਾਣਾ ਵਲਟੋਹਾ ਦੀ ਪੁਲਸ ਨੇ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਦੇ ਮਾਮਲੇ ‘ਚ ਇਕ ਹੀ ਪਰਵਾਰ ਦੇ ਤਿੰਨ ਜੀਆਂ ਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ¢ਥਾਣਾ ਵਲਟੋਹਾ ਦੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿੱਚ ਅÏਰਤ ਨੇ ਦੱਸਿਆ ਕਿ ਉਸ ਦੇ ਮੁੰਡੇ ਨੇ ਗੁਆਂਢ ਰਹਿੰਦੀ ਕੁੜੀ ਨਾਲ ਕਰੀਬ ਇਕ ਮਹੀਨਾ ਪਹਿਲਾਂ ਅਦਾਲਤੀ ਵਿਆਹ ਕਰਵਾ ਲਿਆ ਸੀ¢ਰੰਜਿਸ਼ ਦੇ ਚੱਲਦਿਆਂ 31 ਮਾਰਚ ਦੀ ਸ਼ਾਮ ਕੁੜੀ ਦੇ ਭਰਾ ਤੇ ਮਾਂ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਰÏਲਾ ਪਾਉਣ ਲੱਗੇ¢ਜਦੋਂ ਉਹ ਘਰੋਂ ਬਾਹਰ ਆਈ ਤਾਂ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਨ ਤੋਂ ਇਲਾਵਾ ਉਸ ਦੇ ਕੱਪੜੇ ਪਾੜ ਕੇ ਉਸ ਨੂੰ ਪੂਰੀ ਤਰ੍ਹਾਂ ਨਿਰਵਸਤਰ ਕਰ ਦਿੱਤਾ ਅਤੇ ਉਸ ਦੀ ਨਿਰਵਸਤਰ ਹਾਲਤ ‘ਚ ਹੀ ਵੀਡੀਓ ਬਣਾ ਲਈ | ਉਹ ਬਚਣ ਲਈ ਭੱਜਦੀ ਰਹੀ ਅਤੇ ਦੁਕਾਨਾਂ ‘ਚ ਆਸਰਾ ਲੈਂਦੀ ਰਹੀ¢ਪਰ ਵੀਡੀਓ ਬਣਾਉਣ ਵਾਲੇ ਨੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕਰਕੇ ਸਮਾਜ ‘ਚ ਹੋਰ ਬੇਇੱਜ਼ਤ ਕਰ ਦਿੱਤਾ¢
ਥਾਣਾ ਵਲਟੋਹਾ ਦੀ ਐਸ ਐਚ ਓ ਸੁਨੀਤਾ ਬਾਵਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਏ ਐੱਸ ਆਈ ਪਰਮਜੀਤ ਸਿੰਘ ਨੇ ਪੀੜਤ ਅÏਰਤ ਦੀ ਸ਼ਿਕਾਇਤ ‘ਤੇ ਸ਼ਰਨਜੀਤ ਸਿੰਘ ਉਰਫ਼ ਸੰਨੀ, ਗੁਰਚਰਨ ਸਿੰਘ, ਕੁਲਵਿੰਦਰ ਕÏਰ ਉਰਫ਼ ਮਾਣੀ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ¢



