ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਅਨੰਦਪੁਰ ਸਾਹਿਬ ਅਤੇ ਅੰਮਿ੍ਤਸਰ ਤੋਂ ‘ਆਪ’ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ¢’ਆਪ’ ਪੰਜਾਬ ਪ੍ਰਧਾਨ ਨੇ ਇਨ੍ਹਾਂ ਹਲਕਿਆਂ ਦੇ ਸਾਰੇ ਵਿਧਾਇਕਾਂ ਤੋਂ ਫੀਡਬੈਕ ਲਈ ਅਤੇ ਉਸ ਫੀਡਬੈਕ ਦੇ ਆਧਾਰ ‘ਤੇ ਚੋਣ ਰਣਨੀਤੀ ‘ਤੇ ਚਰਚਾ ਕੀਤੀ | ਪਹਿਲੀ ਮੀਟਿੰਗ ਵਿੱਚ ਮਾਨ ਨੇ ਅਨੰਦਪੁਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ, ‘ਆਪ’ ਆਗੂ ਦੀਪਕ ਬਾਲੀ, ਡਿਪਟੀ ਸਪੀਕਰ ਪੰਜਾਬ ਜੈ ਕ੍ਰਿਸ਼ਨ ਸਿੰਘ (ਵਿਧਾਇਕ ਗੜ੍ਹਸ਼ੰਕਰ), ਸੰਤੋਸ਼ ਕਟਾਰੀਆ (ਵਿਧਾਇਕ ਬਲਾਚÏਰ), ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (ਐਮ ਐਲ ਏ ਅਨੰਦਪੁਰ ਸਾਹਿਬ), ਦਿਨੇਸ਼ ਚੱਢਾ (ਵਿਧਾਇਕ ਰੂਪਨਗਰ), ਡਾ. ਚਰਨਜੀਤ ਸਿੰਘ (ਵਿਧਾਇਕ ਚਮਕÏਰ ਸਾਹਿਬ), ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (ਐਮ ਐਲ ਏ ਖਰੜ) ਅਤੇ ਕੁਲਵੰਤ ਸਿੰਘ (ਐਮ ਐਲ ਏ ਐਸ ਏ ਐਸ ਨਗਰ) ਨਾਲ ਮੁਲਾਕਾਤ ਕੀਤੀ¢ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਆਗੂਆਂ ਤੋਂ ਫੀਡਬੈਕ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ | ਕੰਗ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਆਪਣੀਆਂ ਬਹੁਤੀਆਂ ਗਾਰੰਟੀਆਂ ਪਹਿਲਾਂ ਹੀ ਪੂਰੀਆਂ ਕਰ ਚੁੱਕੇ ਹਾਂ, ਇਸ ਲਈ ਲੋਕ ਜਾਣਦੇ ਹਨ ਕਿ ਅਸੀਂ ਜੋ ਵਾਅਦਾ ਕਰਦੇ ਹਾਂ, ਉਹ ਪੂਰਾ ਕਰਦੇ ਹਾਂ | ‘ਆਪ’ ਆਗੂ ਨੇ ਕਿਹਾ ਕਿ ਅਨੰਦਪੁਰ ਸਾਹਿਬ ਦੇ ਸਾਰੇ ਮਸਲੇ ਭਾਵੇਂ ਇਸ ਖੇਤਰ ਵਿੱਚ ਸੈਰ-ਸਪਾਟਾ ਹੋਣ ਜਾਂ ਬੁਨਿਆਦੀ ਢਾਂਚਾ ਜਾਂ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਹੋਵੇ, ਦੇਸ਼ ਦੀ ਪਾਰਲੀਮੈਂਟ ਤੱਕ ਪਹੁੰਚਾਇਆ ਜਾਵੇਗਾ |
ਦੂਸਰੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮਿ੍ਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ (ਕੈਬਨਿਟ ਮੰਤਰੀ ਅਤੇ ਵਿਧਾਇਕ ਅਜਨਾਲਾ) ਨਾਲ ਮੁਲਾਕਾਤ ਕੀਤੀ | ਅੰਮਿ੍ਤਸਰ ਲੋਕ ਸਭਾ ਸੀਟ ਲਈ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿਧਾਇਕ ਅੰਮਿ੍ਤਸਰ ਪੱਛਮੀ (ਐਸ ਸੀ) ਜਸਬੀਰ ਸਿੰਘ ਸੰਧੂ, ਵਿਧਾਇਕ ਅੰਮਿ੍ਤਸਰ ਕੇਂਦਰੀ ਅਜੇ ਗੁਪਤਾ, ਵਿਧਾਇਕ ਅੰਮਿ੍ਤਸਰ ਪੂਰਬੀ ਜੀਵਨ ਜੋਤ ਕÏਰ ਅਤੇ ਅੰਮਿ੍ਤਸਰ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਮÏਜੂਦ ਸਨ¢



