ਬਾਬਾ ਤਰਸੇਮ ਸਿੰਘ ਕਤਲ ਕੇਸ ‘ਚ ਚਾਰ ਗਿ੍ਫਤਾਰ

0
195

ਦੇਹਰਾਦੂਨ : ਉੱਤਰਾਖੰਡ ਦੇ ਨਾਨਕਮੱਤਾ ‘ਚ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆ ‘ਚ ਸ਼ਾਮਲ ਮੁਲਜ਼ਮਾਂ ਦੀ ਮਦਦ ਕਰਨ ਦੇ ਦੋਸ਼ ‘ਚ ਪੁਲਸ ਨੇ ਚਾਰ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਪੁਲਸ ਦੇ ਹੱਥ ਹਾਲੇ ਤੱਕ ਹਮਲਾਵਰ ਨਹੀਂ ਲੱਗੇ | ਪੁਲਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋ ਸ਼ੂਟਰਾਂ ਦੀ ਇਨਾਮੀ ਰਾਸ਼ੀ 25,000 ਰੁਪਏ ਤੋਂ ਵਧਾ ਕੇ 50,000 ਰੁਪਏ ਕਰ ਦਿੱਤੀ ਹੈ | ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ | ਇਸ ਤੋਂ ਪਹਿਲਾਂ ਨਾਨਕਮੱਤਾ ਥਾਣੇ ‘ਚ ਸਾਬਕਾ ਆਈ ਏ ਐੱਸ ਅਧਿਕਾਰੀ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਪ੍ਰੀਤਮ ਸਿੰਘ ਅਤੇ ਬਾਬਾ ਅਨੂਪ ਸਿੰਘ ਖਿਲਾਫ ਕਥਿਤ ਕਤਲ ਦੇ ਦੋਸ਼ ‘ਚ ਐੱਫ ਆਈ ਆਰ ਦਰਜ ਕੀਤੀ ਗਈ ਸੀ | ਕਾਰ ਸੇਵਾ ਦੇ ਸੇਵਾਦਾਰ ਜਸਬੀਰ ਸਿੰਘ ਨੇ ਦੋਸ਼ ਲਾਇਆ ਸੀ ਕਿ ਹਰਬੰਸ ਸਿੰਘ ਚੁੱਘ ਅਤੇ ਦੋ ਹੋਰਾਂ ਨੇ ਕਾਰ ਸੇਵਾ ਪ੍ਰਧਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ | ਉਨ੍ਹਾ ਇਹ ਵੀ ਦੱਸਿਆ ਕਿ ਇਨ੍ਹਾਂ ਤਿੰਨਾਂ ਤੋਂ ਇਲਾਵਾ ਹੋਰ ਲੋਕ ਵੀ ਕਤਲ ਦੀ ਸਾਜ਼ਿਸ਼ ‘ਚ ਸ਼ਾਮਲ ਹਨ | ਉੱਤਰਾਖੰਡ ਪੁਲਸ ਨੇ ਕਿਹਾ ਕਿ ਉਹ ਮਾਮਲੇ ਦੀ ਬਹੁਤ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਭਾਲ ‘ਚ ਉੱਤਰ ਪ੍ਰਦੇਸ਼ ਅਤੇ ਪੰਜਾਬ ‘ਚ ਛਾਪੇਮਾਰੀ ਕਰ ਰਹੀ ਹੈ |

LEAVE A REPLY

Please enter your comment!
Please enter your name here