ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ

0
209

ਨਵੀਂ ਦਿੱਲੀ : ਕਾਂਗਰਸ ਨੇ ਸ਼ੁੱਕਰਵਾਰ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ, ਜੋ ਪੰਜ ‘ਨਿਆਂ’ ਅਤੇ 25 ‘ਗਰੰਟੀਆਂ’ ਉੱਤੇ ਆਧਾਰਤ ਹੈ | ਪਾਰਟੀ ਨੇ ਇਸ ਦਾ ਨਾਂਅ ‘ਨਿਆਏ ਪੱਤਰ’ ਰੱਖਿਆ ਹੈ | ਇਹ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਕਾਂਗਰਸ ਦੇ ਮੁੱਖ ਦਫਤਰ ਵਿੱਚ ਜਾਰੀ ਕੀਤਾ ਗਿਆ | ਇਸ ਮੌਕੇ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ, ਜਨਰਲ ਸਕੱਤਰ ਪਿ੍ਯੰਕਾ ਗਾਂਧੀ ਵਾਡਰਾ, ਪਾਰਟੀ ਮੈਨੀਫੈਸਟੋ ਕਮੇਟੀ ਦੇ ਮੁਖੀ ਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ |
ਇਸ ‘ਚ ਲੋਕਾਂ ਨੂੰ ਧਰਮ, ਭਾਸ਼ਾ ਤੇ ਜਾਤ ਤੋਂ ਉਪਰ ਉੱਠ ਕੇ ਸਮਝਦਾਰੀ ਨਾਲ ਚੋਣ ਕਰਨ ਅਤੇ ਲੋਕਤੰਤਰੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਗਈ ਹੈ | ਕਾਂਗਰਸ ਨੇ ਦੇੇਸ਼ਵਿਆਪੀ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ ਕੀਤਾ ਹੈ | ਇਸ ‘ਚ ਕਿਹਾ ਗਿਆ ਹੈ ਕਿ ਕਾਂਗਰਸ ਗਾਰੰਟੀ ਦਿੰਦੀ ਹੈ ਕਿ ਉਹ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼ੇ੍ਰਣੀਆਂ ਲਈ ਰਾਖਵੇਂਕਰਨ ਦੀ ਹੱਦ 50 ਫੀਸਦੀ ਤੋਂ ਵਧਾਉਣ ਲਈ ਸੰਵਿਧਾਨਕ ਸੋਧ ਪਾਸ ਕਰੇਗੀ | ਇਸ ‘ਚ ਵਾਅਦਾ ਕੀਤਾ ਗਿਆ ਹੈ ਕਿ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (ਈ ਡਬਲਿਊ ਐੱਸ) ਲਈ ਨੌਕਰੀਆਂ, ਵਿਦਿਅਕ ਸੰਸਥਾਵਾਂ ‘ਚ 10 ਪ੍ਰਤੀਸ਼ਤ ਕੋਟਾ ਸਾਰੀਆਂ ਜਾਤਾਂ, ਭਾਈਚਾਰਿਆਂ ਲਈ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤਾ ਜਾਵੇਗਾ |
ਇਸ ਦੇ ਨਾਲ ਪਾਰਟੀ ਨੇ ਕੇਂਦਰ ਸਰਕਾਰ ਦੀਆਂ ਖਾਲੀ 30 ਲੱਖ ਆਸਾਮੀਆਂ ਭਰਨ ਦਾ ਵਾਅਦਾ ਕੀਤਾ ਹੈ | ਪਾਰਟੀ ਨੇ ਜਿੱਤਣ ‘ਤੇ ਜੰਮੂ-ਕਸ਼ਮੀਰ ਦਾ ਰਾਜ ਦਾ ਰੁਤਬਾ ਬਹਾਲ ਕਰਨ ਦੀ ਗੱਲ ਵੀ ਕਹੀ ਹੈ |

LEAVE A REPLY

Please enter your comment!
Please enter your name here