ਨਿਊ ਯਾਰਕ : ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਹੁਣ ਫਿਰ ਅਮਰੀਕਾ ਦੇ ਓਹੀਓ ਸੂਬੇ ’ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ।ਨਿਊ ਯਾਰਕ ’ਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਕਲੀਵਲੈਂਡ ’ਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ’ਚ ਰਹਿ ਰਹੇ ਉਮਾ ਦੇ ਪਰਵਾਰ ਦੇ ਸੰਪਰਕ ’ਚ ਹੈ।ਪਰਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਉਮਾ ਗੱਡੇ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇਗਾ। ਇਸ ਸਾਲ ਅਮਰੀਕਾ ’ਚ ਹੁਣ ਤੱਕ ਘੱਟੋ-ਘੱਟ ਛੇ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।


