ਚੰਡੀਗੜ੍ਹ (ਗੁਰਜੀਤ ਬਿੱਲਾ)-7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼ਿਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ ਵਰਤ ਰੱਖਣਗੇ।‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਹ ਵਰਤ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਕਰਨਗੇ।


