ਨਵੀਂ ਦਿੱਲੀ : ਦਿੱਲੀ ਕਥਿਤ ਸ਼ਰਾਬ ਘੁਟਾਲੇ ’ਚ ਗਿ੍ਰਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਸ਼ਨੀਵਾਰ ਵੀ ਰਾਹਤ ਨਹੀਂ ਮਿਲ ਸਕੀ। ਰਾਊਜ਼ ਐਵੀਨਿਊ ਕੋਰਟ ਨੇ ਮਨੀਸ਼ ਸਿਸੋਦੀਆ ਅਤੇ ਹੋਰ ਗਿ੍ਰਫ਼ਤਾਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਸਪੈਸ਼ਲ ਜੱਜ ਕਾਵੇਰੀ ਬਾਵੇਜਾ ਨੇ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਤੀ ਖ਼ਤਮ ਹੋਣ ’ਤੇ ਅਦਾਲਤ ’ਚ ਪੇਸ਼ ਕੀਤੇ ਜਾਣ ਬਾਅਦ ਸ਼ਨੀਵਾਰ ਫਿਰ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ। ਮਨੀ ਲਾਂਡਰਿੰਗ ਮਾਮਲੇ ’ਚ ਉਮੀਦ ਪ੍ਰਗਟਾਈ ਜਾ ਰਹੀ ਸੀ ਕਿ ਸਿਸੋਦੀਆ ਨੂੰ ਰਾਊਜ਼ ਐਵੀਨਿਊ ਕੋਰਟ ਤੋਂ ਜ਼ਮਾਨਤ ਮਿਲ ਸਕਦੀ ਹੈ, ਪਰ ਇਸ ਤਰ੍ਹਾਂ ਨਹੀਂ ਹੋਇਆ।



