ਸ੍ਰੀਨਗਰ : ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀ ਡੀ ਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਅਨੰਤਨਾਗ-ਰਾਜੌਰੀ ਹਲਕੇ ਤੋਂ ਲੋਕ ਸਭਾ ਦੀ ਚੋਣ ਲੜੇਗੀ। ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਵਹੀਦ ਪੱਰਾ ਸ੍ਰੀਨਗਰ ਤੇ ਸਾਬਕਾ ਰਾਜ ਸਭਾ ਮੈਂਬਰ ਮੀਰ ਫਯਾਜ਼ ਬਾਰਾਮੂਲਾ ਤੋਂ ਉਮੀਦਵਾਰ ਬਣਾਏ ਗਏ ਹਨ। ਪਾਰਟੀ ਜੰਮੂ ਤੇ ਊਧਮਪੁਰ ਦੀਆਂ ਸੀਟਾਂ ’ਤੇ ਕਾਂਗਰਸੀ ਉਮੀਦਵਾਰਾਂ ਦੀ ਹਮਾਇਤ ਕਰੇਗੀ। ਹਾਲਾਂਕਿ ਨੈਸ਼ਨਲ ਕਾਨਫਰੰਸ ਤੇ ਪੀ ਡੀ ਪੀ ਆਪੋਜ਼ੀਸ਼ਨ ਦੇ ਗੱਠਜੋੜ ‘ਇੰਡੀਆ’ ਵਿਚ ਸ਼ਾਮਲ ਹਨ, ਨੈਸ਼ਨਲ ਕਾਨਫਰੰਸ ਕਸ਼ਮੀਰ ਦੀਆਂ ਤਿੰਨ ਸੀਟਾਂ ਵਿੱਚੋਂ ਕੋਈ ਵੀ ਸੀਟ ਪੀ ਡੀ ਪੀ ਲਈ ਛੱਡਣ ਨੂੰ ਰਾਜ਼ੀ ਨਹੀਂ ਹੋਈ। ਇਸ ਤੋਂ ਬਾਅਦ ਪੀ ਡੀ ਪੀ ਨੇ ਵੀ ਕਸ਼ਮੀਰ ਵਿਚ ਤਿੰਨੇ ਸੀਟਾਂ ’ਤੇ ਉਮੀਦਵਾਰ ਉਤਾਰ ਦਿੱਤੇ ਹਨ। ਅਨੰਤਨਾਗ-ਰਾਜੌਰੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਡੈਮੋਕਰੇਟਿਕ ਪ੍ਰੋਗ੍ਰੈਸਿਵ ਆਜ਼ਾਦ ਪਾਰਟੀ ਦੇ ਉਮੀਦਵਾਰ ਹਨ।



