ਕੇਂਦਰ ਨੇ 6 ਸਾਲਾਂ ‘ਚ ਐਕਸਾਈਜ਼ ਡਿਊਟੀ ਤੋਂ 16 ਲੱਖ ਕਰੋੜ ਰੁਪਏ ਇਕੱਠੇ ਕੀਤੇ : ਚੱਢਾ

0
435

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਕਿਉਂ ਆ ਰਿਹਾ ਹੈ, ਜਦੋਂ ਕਿ ਪਿਛਲੇ ਛੇ ਸਾਲਾਂ ‘ਚ ਕੇਂਦਰ ਸਰਕਾਰ ਨੇ ਸਿਰਫ ਆਬਕਾਰੀ ਡਿਊਟੀ (ਐਕਸਾਈਜ਼ ਡਿਊਟੀ ਕੁਲੈਕਸ਼ਨ) ਤੋਂ 16 ਲੱਖ ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਹੈ |
ਰਾਘਵ ਚੱਢਾ ਨੇ ਆਪਣੇ ਟਵੀਟ ਵਿੱਚ ਕਿਹਾ, ”ਸੰਸਦ ‘ਚ ਮੇਰੇ ਸਵਾਲ ਦੇ ਜਵਾਬ ‘ਚ ਕੇਂਦਰ ਸਰਕਾਰ ਨੇ ਦੱਸਿਆ ਕਿ ਪਿਛਲੇ ਛੇ ਸਾਲਾਂ ‘ਚ ਸਰਕਾਰ ਨੇ 16 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਐਕਸਾਈਜ਼ ਡਿਊਟੀ ਦੀ ਵਸੂਲੀ ਕੀਤੀ ਹੈ | ਇੰਨੀ ਵਸੂਲੀ ਤੋਂ ਬਾਅਦ ਵੀ ਦੇਸ਼ ਦੇ ਆਮ ਲੋਕ ਨੂੰ 100 ਰੁਪਏ ਦਾ ਪੈਟਰੋਲ ਅਤੇ ਮਹਿੰਗਾ ਦੁੱਧ-ਦਹੀਂ-ਆਟਾ ਖਰੀਦਣਾ ਪਵੇਗਾ?”
ਚੱਢਾ ਨੇ ਕਿਹਾ ਕਿ ਆਮ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਦੋਹਰੀ ਮਾਰ ਝੱਲ ਰਹੇ ਹਨ | ਜਿਹੜੇ ਛੇ ਸਾਲਾਂ ਦੌਰਾਨ ਕੇਂਦਰ ਨੇ 16 ਲੱਖ ਕਰੋੜ ਰੁਪਏ ਇਕੱਠੇ ਕੀਤੇ, ਉਸੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 5 ਵਾਰ ਵਧਾਈ ਗਈ ਸੀ |
ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾ ਕੇ 16 ਲੱਖ ਕਰੋੜ ਰੁਪਏ ਇਕੱਠੇ ਕਰ ਲਏ ਪਰ ਫਿਰ ਵੀ ਆਮ ਲੋਕ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ ‘ਤੇ ਜੀ ਐੱਸ ਟੀ ਅਦਾ ਕਰਨ ਲਈ ਮਜਬੂਰ ਹਨ | ਆਬਕਾਰੀ ਡਿਊਟੀ ਦੀ ਮਾੜੀ ਵਰਤੋਂ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਜਵਾਬ ਮੰਗਿਆ ਕਿ ਦੇਸ਼ ਦੇ ਆਮ ਲੋਕਾਂ ਨੂੰ ਇਸ ਵੱਡੀ ਮਾਲੀਆ ਵਸੂਲੀ ਦਾ ਕੋਈ ਲਾਭ ਕਿਉਂ ਨਹੀਂ ਮਿਲ ਰਿਹਾ |

LEAVE A REPLY

Please enter your comment!
Please enter your name here