ਜੇਲ੍ਹ ਕਾ ਜਵਾਬ ਵੋਟ ਸੇ

0
218

ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਜਨਤਕ ਸਮਰਥਨ ਹਾਸਲ ਕਰਨ ਲਈ ਸੋਮਵਾਰ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਸ਼ੁਰੂ ਕੀਤੀ। ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾਕੇਜਰੀਵਾਲ ਨੂੰ ਵੱਡੀ ਸਾਜ਼ਿਸ਼ ਤਹਿਤ ਗਿ੍ਰਫਤਾਰ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਅਸੀਂ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਸ਼ੁਰੂ ਕਰ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਤੁਸੀਂ (ਲੋਕ) ਕੇਜਰੀਵਾਲ ਨੂੰ ਤਾਕਤਵਰ ਬਣਾਓ।

LEAVE A REPLY

Please enter your comment!
Please enter your name here