ਚੰਡੀਗੜ੍ਹ : ਡੇਰਾਬਸੀ ਵਿਚ ਮੈਂਗੋ ਕੈਮੀਕਲ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਮੁਢਲੀ ਜਾਣਕਾਰੀ ਮੁਤਾਬਕ ਤਿੰਨ ਵਰਕਰ ਜ਼ਖਮੀ ਦੱਸੇ ਜਾ ਰਹੇ ਸਨ। ਸੂਚਨਾ ਮਿਲਦੇ ਹੀ ਪੁਲਿਸ ਤੇ ਪ੍ਰਸਾਸ਼ਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਇਸ ਤੋਂ ਪਹਿਲਾਂ ਵੀ ਇਸ ਫੈਕਟਰੀ ਵਿਚ ਇਸੇ ਤਰ੍ਹਾਂ ਹੀ ਭਿਆਨਕ ਅੱਗ ਲੱਗੀ ਸੀ। ਫੈਕਟਰੀ ਵਿਚ ਅੱਗ ਲੱਗਣ ਦੇ ਕਾਰਨ ਆਸ-ਪਾਸ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।