ਬਾਬਾ ਤਰਸੇਮ ਸਿੰਘ ਕਤਲ ਕੇਸ ’ਚ ਤਿੰਨ ਹੋਰ ਫੜੇ

0
102

ਦੇਹਰਾਦੂਨ (ਉੱਤਰਾਖੰਡ)-ਊਧਮ ਸਿੰਘ ਨਗਰ ’ਚ ਨਾਨਕਮੱਤਾ ਗੁਰਦੁਆਰੇ ਦੇ ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ’ਚ ਤਿੰਨ ਹੋਰ ਮੁਲਜ਼ਮਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ।
ਪੁਲਸ ਨੇ ਕਿਹਾ ਕਿ ਮੁਲਜ਼ਮ ਹਥਿਆਰਾਂ ਦੀ ਸਪਲਾਈ ਕਰਕੇ ਅਪਰਾਧ ਨੂੰ ਅੰਜਾਮ ਦੇਣ ਵਿਚ ਕਥਿਤ ਤੌਰ ’ਤੇ ਸ਼ਾਮਲ ਸਨ। ਬਾਬਾ ਤਰਸੇਮ ਸਿੰਘ ਦੀ 28 ਮਾਰਚ ਨੂੰ ਗੁਰਦੁਆਰਾ ਸਾਹਿਬ ਵਿਖੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਸਾਬਕਾ ਆਈ ਏ ਐੱਸ ਅਧਿਕਾਰੀ ਹਰਬੰਸ ਸਿੰਘ ਚੁੱਘ, ਪ੍ਰੀਤਮ ਸਿੰਘ ਅਤੇ ਬਾਬਾ ਅਨੂਪ ਸਿੰਘ ਵਿਰੁੱਧ ਕਥਿਤ ਤੌਰ ’ਤੇ ਕਤਲ ’ਚ ਸ਼ਾਮਲ ਹੋਣ ਦੇ ਦੋਸ਼ ’ਚ ਐੱਫ ਆਈ ਆਰ ਦਰਜ ਕੀਤੀ ਗਈ ਸੀ। ਇਸੇ ਦੌਰਾਨ ਊਧਮ ਸਿੰਘ ਨਗਰ ਦੇ ਐੱਸ ਐੱਸ ਪੀ ਨੇ ਦੋਨਾਂ ਫਰਾਰ ਸ਼ੂਟਰਾਂ ਅਮਰਜੀਤ ਸਿੰਘ ਅਤੇ ਸਰਬਜੀਤ ਸਿੰਘ ਲਈ ਇਨਾਮੀ ਰਾਸ਼ੀ 50 ਹਜ਼ਾਰ ਰੁਪਏ ਤੋਂ ਵਧਾ ਕੇ ਇੱਕ-ਇੱਕ ਲੱਖ ਰੁਪਏ ਕਰ ਦਿੱਤੀ ਹੈ। ਇਸ ਤੋਂ ਪਹਿਲਾਂ 4 ਅਪਰੈਲ ਨੂੰ ਉੱਤਰਾਖੰਡ ਪੁਲਸ ਨੇ ਕਥਿਤ ਤੌਰ ’ਤੇ ਹਮਲਾਵਰਾਂ ਦੀ ਮਦਦ ਕਰਨ ਦੇ ਦੋਸ਼ ਵਿਚ ਚਾਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਸੀ।

LEAVE A REPLY

Please enter your comment!
Please enter your name here