11.6 C
Jalandhar
Saturday, January 11, 2025
spot_img

ਗੰਨਾ ਕਿਸਾਨਾਂ ਨੂੰ 300 ਕਰੋੜ ਰੁਪਏ ਦੇ ਬਕਾਏ 3 ਕਿਸ਼ਤਾਂ ‘ਚ ਅਦਾ ਹੋਣਗੇ : ਧਾਲੀਵਾਲ

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਹੰਭਲਾ ਮਾਰਨ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ ਕਿਉਂਕਿ ਕਿਸਾਨੀ ਇਸ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ | ਇਸੇ ਤਹਿਤ ਸੂਬਾ ਸਰਕਾਰ ਦਾ ਇਹ ਤਹੱਈਆ ਹੈ ਕਿ ਗੰਨਾ ਕਿਸਾਨਾਂ ਨੂੰ ਨਿੱਜੀ ਮਿੱਲਾਂ ਹੱਥੋਂ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ੁੱਕਰਵਾਰ ਸਥਾਨਕ ਸੈਕਟਰ 35 ਦੇ ਮਿਊਾਸਪਲ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਨਿੱਜੀ ਗੰਨਾ ਮਿੱਲਾਂ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਬਾਕੀ ਅਦਾਇਗੀਆਂ ਸਮੇਂ ਸਿਰ ਕਰਨ ਲਈ ਕਿਹਾ ਜਾਵੇਗਾ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮਿੱਲ ਬੰਦ ਕੀਤੀ ਜਾਵੇਗੀ |
ਉਹਨਾਂ ਇਹ ਵੀ ਕਿਹਾ ਕਿ ਸੂਬੇ ਵਿੱਚ ਗੰਨੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਭਾਵੇਂ ਸਰਕਾਰ ਨੂੰ ਗੰਨਾ ਮਿੱਲਾਂ ਦੀ ਜ਼ਿੰਮੇਵਾਰੀ ਖੁਦ ਕਿਉਂ ਨਾ ਸਾਂਭਣੀ ਪਵੇ | ਕਿਸਾਨ ਹਿਤੈਸ਼ੀ ਪਹਿਲਕਦਮੀਆਂ ਬਾਰੇ ਖੁਲਾਸਾ ਕਰਦੇ ਹੋਏ ਮੰਤਰੀ ਨੇ ਦੱਸਿਆ ਕਿ ਜਿਥੋਂ ਤੱਕ ਸਹਿਕਾਰੀ ਮਿੱਲਾਂ ਵੱਲ ਗੰਨਾਂ ਕਿਸਾਨਾਂ ਦੇ 300 ਕਰੋੜ ਰੁਪਏ ਦੇ ਬਕਾਏ ਦਾ ਸਬੰਧ ਹੈ ਤਾਂ ਇਹ 3 ਕਿਸ਼ਤਾਂ ਵਿੱਚ ਅਦਾ ਕੀਤਾ ਜਾਵੇਗਾ | ਇਸ ਵਿੱਚੋਂ 100 ਕਰੋੜ ਰੁਪਏ ਦੀ ਪਹਿਲੀ ਕਿਸ਼ਤ 30 ਜੁਲਾਈ ਤੱਕ ਅਦਾ ਕੀਤੀ ਜਾਵੇਗੀ ਜਦੋਂ ਕਿ 100 ਕਰੋੜ ਰੁਪਏ ਦੀ ਹੀ ਦੂਜੀ ਕਿਸ਼ਤ 30 ਅਗਸਤ ਤੱਕ ਜਾਰੀ ਹੋਵੇਗੀ | ਆਖਰੀ ਕਿਸ਼ਤ ਜੋ ਕਿ 100 ਕਰੋੜ ਰੁਪਏ ਦੀ ਹੀ ਹੋਵੇਗੀ, 15 ਸਤੰਬਰ ਤੱਕ ਜਾਰੀ ਹੋਵੇਗੀ | ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀਆਂ ਗੰਨਾਂ ਮਿੱਲਾਂ ਨੂੰ ਅਤਿ ਆਧੁਨਿਕ ਮਸ਼ੀਨਰੀ ਨਾਲ ਲੈਸ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ | ਇਸੇ ਲੜੀ ਤਹਿਤ ਬਟਾਲਾ ਅਤੇ ਗੁਰਦਾਸਪੁਰ ਦੀਆਂ ਮਿੱਲਾਂ ਵਿੱਚ ਨਵੀਂ ਮਸ਼ੀਨਰੀ ਸਥਾਪਤ ਕੀਤੀ ਜਾ ਰਹੀ ਹੈ | ਮੰਤਰੀ ਨੇ ਅਗਾਂਹ ਦੱਸਿਆ ਕਿ ਚਿੱਟੀ ਮੱਖੀ ਦੇ ਹਮਲੇ ਕਾਰਨ ਨਰਮਾ ਪੱਟੀ, ਜਿਸ ਵਿੱਚ ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਇਲਾਕੇ ਆਉਂਦੇ ਹਨ, ਦੀ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲੈਣ ਲਈ ਸਰਕਾਰ ਵੱਲੋਂ ਬਣਾਈਆਂ ਗਈਆਂ ਟੀਮਾਂ ਨੇ ਹਾਲ ਹੀ ਵਿੱਚ 730 ਸਥਾਨਾਂ ਦਾ ਦੌਰਾ ਕੀਤਾ ਅਤੇ 28 ਜੁਲਾਈ ਨੂੰ ਹੀ ਫੇਰ ਤੋਂ ਇਹ ਟੀਮਾਂ ਨੁਕਸਾਨੇ ਇਲਾਕਿਆਂ ਦਾ ਦੌਰਾ ਕਰਨਗੀਆਂ | ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਖੋਰਾ ਲਾਉਣ ਲਈ ਜੋ ਕੋਈ ਵੀ ਨਕਲੀ ਦਵਾਈਆਂ ਅਤੇ ਕੀਟ-ਨਾਸ਼ਕ ਵੇਚੇਗਾ ਉਸ ਖਿਲਾਫ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ |

Related Articles

LEAVE A REPLY

Please enter your comment!
Please enter your name here

Latest Articles