ਕੇਜਰੀਵਾਲ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ

0
169

ਚੰਡੀਗੜ੍ਹ : ਦਿੱਲੀ ਹਾਈ ਕੋਰਟ ਨੇ ਮੰਗਲਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ਵਿਚ ਉਨ੍ਹਾ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਆਪਣੀ ਗਿ੍ਰਫਤਾਰੀ ਨੂੰ ਚੁਣੌਤੀ ਦਿੱਤੀ ਸੀ। ਕੇਜਰੀਵਾਲ ਨੂੰ ਈ ਡੀ ਨੇ 21 ਮਾਰਚ ਨੂੰ ਗਿ੍ਰਫਤਾਰ ਕੀਤਾ ਸੀ। ਜਸਟਿਸ ਸਵਰਨਕਾਂਤਾ ਸ਼ਰਮਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾਅਦਾਲਤ ਦਾ ਵਿਚਾਰ ਹੈ ਕਿ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਕਾਨੂੰਨੀ ਵਿਵਸਥਾਵਾਂ ਦੀ ਉਲੰਘਣਾ ਨਹੀਂ ਹੈ, ਰਿਮਾਂਡ ਨੂੰ ਗੈਰ-ਕਾਨੂੰਨੀ ਕਰਾਰ ਨਹੀਂ ਦਿੱਤਾ ਜਾ ਸਕਦਾ। ਕੇਜਰੀਵਾਲ ਇਸ ਸਮੇਂ ਨਿਆਂਇਕ ਹਿਰਾਸਤ ’ਚ ਹਨ। ਆਪਣੀ ਗਿ੍ਰਫਤਾਰੀ ਤੋਂ ਇਲਾਵਾ ਉਨ੍ਹਾ ਇਸ ਮਾਮਲੇ ’ਚ ਆਪਣੇ ਈ ਡੀ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਨਾਲ ਸੰਬੰਧਤ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਹਾਈ ਕੋਰਟ ਦੇ ਹੁਕਮ ਖਿਲਾਫ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਲਈ ਹੈ।

LEAVE A REPLY

Please enter your comment!
Please enter your name here