ਗਾਜ਼ਾ ’ਚ ਪੈਦਾ ਮਨੁੱਖੀ ਸੰਕਟ ਨਾਕਾਬਲੇ ਬਰਦਾਸ਼ਤ : ਭਾਰਤ

0
193

ਸੰਯੁਕਤ ਰਾਸ਼ਟਰ : ਭਾਰਤ ਨੇ ਰਮਜ਼ਾਨ ਦੇ ਮਹੀਨੇ ਦੌਰਾਨ ਗਾਜ਼ਾ ਵਿਚ ਜੰਗਬੰਦੀ ਦੀ ਮੰਗ ਕਰਨ ਵਾਲੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੇ ਮਤੇ ਨੂੰ ਸਕਾਰਾਤਮਕ ਕਦਮ ਦੱਸਿਆ ਅਤੇ ਕਿਹਾ ਕਿ ਇਜ਼ਰਾਈਲ-ਹਮਾਸ ਸੰਘਰਸ਼ ਕਾਰਨ ਪੈਦਾ ਹੋਇਆ ਮਨੁੱਖੀ ਸੰਕਟ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸੰਯੁਕਤ ਰਾਸ਼ਟਰ ’ਚ ਭਾਰਤ ਦੀ ਸਥਾਈ ਪ੍ਰਤੀਨਿਧੀ ਰਾਜਦੂਤ ਰੁਚਿਰਾ ਕੰਬੋਜ ਨੇ ਸੰਯੁਕਤ ਰਾਸ਼ਟਰ ਮਹਾਂ ਸਭਾ ਦੀ ਬੈਠਕ ’ਚ ਕਿਹਾਅਸੀਂ ਗਾਜ਼ਾ ’ਚ ਚੱਲ ਰਹੇ ਸੰਘਰਸ਼ ਕਾਰਨ ਬੇਹੱਦ ਚਿੰਤਤ ਹਾਂ। ਮਨੁੱਖੀ ਸੰਕਟ ਗੰਭੀਰ ਹੋ ਗਿਆ ਹੈ ਅਤੇ ਖੇਤਰ ਅਤੇ ਇਸ ਤੋਂ ਬਾਹਰ ਅਸਥਿਰਤਾ ਵਧ ਰਹੀ ਹੈ।

LEAVE A REPLY

Please enter your comment!
Please enter your name here