ਚੌਧਰੀ ਬੀਰੇਂਦਰ ਸਿੰਘ ਦੀ ਕਾਂਗਰਸ ’ਚ ਵਾਪਸੀ

0
152

ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਮੰਗਲਵਾਰ ਮੁੜ ਕਾਂਗਰਸ ’ਚ ਸ਼ਾਮਲ ਹੋ ਗਏ। ਉਹ ਲੱਗਭੱਗ ਦਹਾਕੇ ਤੱਕ ਭਾਰਤੀ ਜਨਤਾ ਪਾਰਟੀ ’ਚ ਰਹਿਣ ਤੋਂ ਬਾਅਦ ਕਾਂਗਰਸ ’ਚ ਵਾਪਸ ਆਏ ਹਨ। ਉਨ੍ਹਾ ਦੀ ਪਤਨੀ ਅਤੇ ਸਾਬਕਾ ਵਿਧਾਇਕ ਪ੍ਰੇਮਲਤਾ ਵੀ ਕਾਂਗਰਸ ’ਚ ਸ਼ਾਮਲ ਹੋ ਗਈ ਹੈ। ਬੀਰੇਂਦਰ ਸਿੰਘ ਅਤੇ ਉਨ੍ਹਾ ਦੀ ਪਤਨੀ ਨੇ ਸੀਨੀਅਰ ਕਾਂਗਰਸੀ ਆਗੂ ਮੁਕੁਲ ਵਾਸਨਿਕ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪਾਰਟੀ ਦੇ ਜਨਰਲ ਸਕੱਤਰ ਰਣਦੀਪ ਸੂਰਜੇਵਾਲਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਅਤੇ ਕੁਝ ਹੋਰਾਂ ਦੀ ਹਾਜ਼ਰੀ ਦੌਰਾਨ ਕਾਂਗਰਸ ’ਚ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here