17.9 C
Jalandhar
Friday, November 22, 2024
spot_img

ਕਿਸਾਨ ਮੋਰਚੇ ਵੱਲੋਂ ਭਾਜਪਾ ਉਮੀਦਵਾਰਾਂ ਲਈ ਸਵਾਲਨਾਮਾ ਰਿਲੀਜ਼

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਮੰਗਲਵਾਰ ਇੱਕ ਸਵਾਲਨਾਮਾ ਜਾਰੀ ਕੀਤਾ। ਮੋਰਚੇ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ, ਜਿਸ ’ਚ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਰਵਨੀਤ ਸਿੰਘ ਬਰਾੜ, ਅੰਗਰੇਜ਼ ਸਿੰਘ ਭਦੌੜ ਅਤੇ ਬਲਦੇਵ ਸਿੰਘ ਨਿਹਾਲਗੜ੍ਹ ਸ਼ਾਮਲ ਸਨ, ਨੇ ਇਹ ਸਵਾਲਨਾਮਾ ਤਿਆਰ ਕਰਕੇ ਪ੍ਰੈੱਸ ਲਈ ਜਾਰੀ ਕੀਤਾ।
ਕਿਸਾਨ ਆਗੂਆਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਕਾਰਪੋਰੇਟ ਪੱਖੀ, ਕਿਸਾਨ-ਮਜ਼ਦੂਰ ਵਿਰੋਧੀ, ਫੈਡਰਲਿਜ਼ਮ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਹਨ। ਆਗੂਆਂ ਨੇ ਕਿਹਾ ਕਿ ਇਸ ਲਈ ਭਾਜਪਾ ਦੇ ਉਮੀਦਵਾਰ ਜਦੋਂ ਵੀ ਕਿਸੇ ਪਿੰਡ ਜਾਂ ਸ਼ਹਿਰ ’ਚ ਵੋਟਾਂ ਮੰਗਣ ਵਾਸਤੇ ਆਉਣ ਤਾਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕ ਸ਼ਾਂਤਮਈ ਰਹਿੰਦੇ ਹੋਏ ਉਨ੍ਹਾਂ ਨੂੰ ਸਵਾਲ ਕਰਨ। ਆਗੂਆਂ ਨੇ ਕਿਹਾ ਕਿ ਵੋਟਾਂ ਮੰਗਣਾ ਭਾਜਪਾ ਦੇ ਉਮੀਦਵਾਰਾਂ ਦਾ ਅਧਿਕਾਰ ਹੈ ਅਤੇ ਸਵਾਲ ਕਰਨੇ ਲੋਕਾਂ ਦਾ ਜਮਹੂਰੀ ਅਧਿਕਾਰ ਹੈ। ਲੋਕ ਭਾਜਪਾ ਉਮੀਦਵਾਰਾਂ ਤੋਂ ਪੁੱਛਣ : 1. ਅੰਦੋਲਨ ਸਮੇਂ ਕਿਸਾਨਾਂ ਸਾਹਮਣੇ ਕਿੱਲ ਕਿਉਂ ਗੱਡੇ, ਬੈਰੀਕੇਡ ਕਿਉਂ ਲਾਏ, ਅੱਥਰੂ ਗੈਸ ਕਿਉਂ ਛੱਡੀ, ਗੋਲੀਆਂ ਕਿਉਂ ਚਲਾਈਆਂ? ਕੀ ਅਸੀਂ ਵਿਦੇਸ਼ੀ ਹਾਂ? ਕਿਸਾਨਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ? 2. ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਿਉਂ ਕੀਤਾ? ਕਿਸਾਨਾਂ ਦੇ ਟਰੈਕਟਰ ਕਿਉਂ ਭੰਨੇ? 400 ਕਿਸਾਨ ਕਿਉਂ ਫੱਟੜ ਕੀਤੇ? 3. ਐੱਮ ਅੱੈਸ ਪੀ ਦੀ ਕਾਨੂੰਨੀ ਗਰੰਟੀ ਦਾ ਵਾਅਦਾ ਕਰਕੇ ਕਿਉਂ ਮੁੱਕਰੇ? ਸਵਾਮੀਨਾਥਨ ਰਿਪੋਰਟ ਕਿਉਂ ਲਾਗੂ ਨਹੀਂ ਕੀਤੀ? ਸੀ-2+50% ਫਾਰਮੂਲਾ ਲਾਗੂ ਕਰਨ ’ਚ ਕੀ ਮੁਸ਼ਕਲ ਹੈ? 4. ਲਖੀਮਪੁਰ ਖੀਰੀ ਦੇ ਕਤਲਾਂ ’ਚ ਇਨਸਾਫ ਲਈ ਰੋੜੇ ਕਿਉਂ ਅਟਕਾਏ ਗਏ? ਅਜੈ ਮਿਸ਼ਰਾ ਟੈਨੀ ਨੂੰ ਸਰਕਾਰੀ ਪਨਾਹ ਦੇਣ ਲਈ ਮੰਤਰੀ ਮੰਡਲ ’ਚ ਕਿਉਂ ਰੱਖਿਆ ਗਿਆ? 5. ਦਿੱਲੀ ਅੰਦੋਲਨ ਸਮੇਂ ਕਿਸਾਨਾਂ ਉੱਤੇ ਦਰਜ ਕੀਤੇ ਸਾਰੇ ਕੇਸ ਵਾਪਸ ਕਿਉਂ ਨਹੀਂ ਲਏ? 6. ਕਾਰਪੋਰੇਟਾਂ ਦਾ ਕਰਜ਼ਾ ਮਾਫ ਕਰਨ ’ਚ ਜੇ ਦਿੱਕਤ ਨਹੀਂ ਤਾਂ ਕਿਸਾਨਾਂ ਦੀ ਕਰਜ਼ਾ ਮੁਕਤੀ ’ਚ ਕੀ ਮੁਸ਼ਕਲ ਹੈ? 7. ਬਿਜਲੀ ਸੋਧ ਬਿੱਲ 2020 ਵਾਅਦਾਖਿਲਾਫੀ ਕਰਕੇ ਪਾਰਲੀਮੈਂਟ ’ਚ ਕਿਉਂ ਪੇਸ਼ ਕੀਤਾ? 8. ਪ੍ਰਦੂਸ਼ਣ ਵਾਲੇ ਕਾਨੂੰਨ ਵਿੱਚੋਂ ਖੇਤੀ ਖੇਤਰ ਬਾਹਰ ਕਿਉਂ ਨਹੀਂ ਕੱਢਿਆ? 9. ਚੋਣ ਬਾਂਡਾਂ ਦੇ ਭਿ੍ਰਸ਼ਟਾਚਾਰ ਰਾਹੀਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਕਿਉਂ ਵੇਚਿਆ ਗਿਆ? 10. ਭਾਖੜਾ ਅਤੇ ਪੌਂਗ ਡੈਮਾਂ ਉੱਤੇ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਤੋਂ ਕਿਉਂ ਖੋਹੇ ਗਏ? 11. ਸਾਈਲੋਜ਼ ਦੇ ਬਹਾਨੇ ਪੰਜਾਬ ਦੀਆਂ ਮੰਡੀਆਂ ਕਿਉਂ ਤੋੜ ਰਹੇ ਹੋ?

Related Articles

LEAVE A REPLY

Please enter your comment!
Please enter your name here

Latest Articles