ਕੋਲਕਾਤਾ : ਕੋਲਕਾਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ’ਚ ਔਰਤਾਂ ਵਿਰੁੱਧ ਕਥਿਤ ਅਪਰਾਧਾਂ ਅਤੇ ਜ਼ਮੀਨ ਹੜੱਪਣ ਦੇ ਮਾਮਲਿਆਂ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰੇਗੀ। ਉਸ ਨੇ ਸੀ ਬੀ ਆਈ ਨੂੰ ਮੱਛੀ ਪਾਲਣ ਲਈ ਖੇਤੀਬਾੜੀ ਜ਼ਮੀਨ ਦੀ ਗੈਰ-ਕਾਨੂੰਨੀ ਤਬਦੀਲੀ ਬਾਰੇ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸੰਧੂ ਨੂੰ ਵਾਈ ਪਲੱਸ ਸੁਰੱਖਿਆ
ਨਵੀਂ ਦਿੱਲੀ : ਅਮਰੀਕਾ ਵਿਚ ਭਾਰਤੀ ਰਾਜਦੂਤ ਰਹੇ ਤੇ ਹੁਣ ਲੋਕ ਸਭਾ ਚੋਣਾਂ ਲਈ ਅੰਮਿ੍ਰਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸ਼ੇਣੀ ਦੀ ਸੀ ਆਰ ਪੀ ਐੱਫ ਸੁਰੱਖਿਆ ਦਿੱਤੀ ਗਈ ਹੈ। ਸੰਧੂ ਨੂੰ ਪੂਰੇ ਭਾਰਤ ’ਚ ਇਹ ਸੁਰੱਖਿਆ ਮਿਲੇਗੀ। ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਦੇ ਅਧਾਰ ’ਤੇ ਸੁਰੱਖਿਆ ਕਵਰ ਵਧਾਉਣ ਦਾ ਫੈਸਲਾ ਲਿਆ ਹੈ। ਚੋਣ ਪ੍ਰਚਾਰ ਦੌਰਾਨ ਉਨ੍ਹਾ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ।