ਸੀ ਬੀ ਆਈ ਨੇ ਵੀ ਕਵਿਤਾ ਦੀ ਗਿ੍ਰਫਤਾਰੀ ਪਾਈ

0
156

ਨਵੀਂ ਦਿੱਲੀ : ਸੀ ਬੀ ਆਈ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀ ਆਰ ਐੱਸ) ਨੇਤਾ ਕੇ. ਕਵਿਤਾ ਨੂੰ ਵੀਰਵਾਰ ਗਿ੍ਰਫਤਾਰ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਈ ਡੀ ਵੱਲੋਂ ਗਿ੍ਰਫਤਾਰ ਕੀਤੇ ਜਾਣ ਤੋਂ ਬਾਅਦ ਤਿਹਾੜ ਜੇਲ੍ਹ ’ਚ ਹੈ। ਉੱਥੇ ਹੀ ਸੀ ਬੀ ਆਈ ਨੇ ਉਸ ਨੂੰ ਗਿ੍ਰਫਤਾਰ ਕੀਤਾ।
ਤੀਜੇ ਪੜਾਅ ਲਈ ਕਾਗਜ਼ ਅੱਜ ਤੋਂ ਦਾਖਲ ਹੋਣਗੇ
ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਦੇ ਤੀਜੇ ਪੜਾਅ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁੱਕਰਵਾਰ ਨੂੰ ਸ਼ੁਰੂ ਹੋਵੇਗਾ। ਤੀਜੇ ਪੜਾਅ ਤਹਿਤ 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 94 ਹਲਕਿਆਂ ’ਚ 7 ਮਈ ਨੂੰ ਵੋਟਾਂ ਪੈਣਗੀਆਂ।

LEAVE A REPLY

Please enter your comment!
Please enter your name here