ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਛੇਤੀ ਬਹਾਲ ਕਰਾਂਗੇ : ਮੋਦੀ

0
127

ਊਧਮਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਇਥੇ ਭਰੋਸਾ ਦਿੱਤਾ ਕਿ ਕੇਂਦਰ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੀ ਜਲਦੀ ਹੀ ਕਰਵਾਈਆਂ ਜਾਣਗੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਚੋਣ ਰੈਲੀ ਵਿਚ ਕਿਹਾ-ਉਹ ਸਮਾਂ ਦੂਰ ਨਹੀਂ ਜਦੋਂ ਜੰਮੂ-ਕਸ਼ਮੀਰ ’ਚ ਵੀ ਵਿਧਾਨ ਸਭਾ ਚੋਣਾਂ ਹੋਣਗੀਆਂ। ਜੰਮੂ-ਕਸ਼ਮੀਰ ਨੂੰ ਮੁੜ ਆਪਣਾ ਰਾਜ ਦਾ ਦਰਜਾ ਮਿਲ ਜਾਵੇਗਾ। ਤੁਸੀਂ ਆਪਣੇ ਵਿਧਾਇਕਾਂ ਅਤੇ ਆਪਣੇ ਮੰਤਰੀਆਂ ਨਾਲ ਆਪਣੇ ਸੁਫਨੇ ਸਾਂਝੇ ਕਰ ਸਕੋਗੇ। ਕੇਂਦਰੀ ਮੰਤਰੀ ਜਤਿੰਦਰ ਸਿੰਘ ਦੇ ਹੱਕ ’ਚ ਚੋਣ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਦਹਾਕਿਆਂ ਬਾਅਦ ਜੰਮੂ-ਕਸ਼ਮੀਰ ’ਚ ਅੱਤਵਾਦ ਅਤੇ ਸਰਹੱਦ ਪਾਰੋਂ ਗੋਲੀਬਾਰੀ ਦੇ ਡਰ ਤੋਂ ਬਿਨਾਂ ਚੋਣਾਂ ਹੋ ਰਹੀਆਂ ਹਨ।

LEAVE A REPLY

Please enter your comment!
Please enter your name here