ਦਿੱਲੀ ’ਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਾਜ਼ਿਸ਼ : ਆਤਿਸ਼ੀ

0
232

ਨਵੀਂ ਦਿੱਲੀ : ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਦੋਸ਼ ਲਾਇਆ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਕੌਮੀ ਰਾਜਧਾਨੀ ’ਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ’ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ’ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ, ਜੋ ਇਸ ਖਦਸ਼ੇ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾ ਕਿਹਾ-ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਉਨ੍ਹਾ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ’ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ ਪਰ ਦਿੱਲੀ ’ਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਹੋਵੇਗਾ। ਇਸੇ ਦੌਰਾਨ ਪੰਜਾਬ ‘ਆਪ’ ਦੇ ਬੁਲਾਰੇ ਬਿਕਰਮਜੀਤ ਪਾਸੀ ਨੇ ਚੰਡੀਗੜ੍ਹ ’ਚ ਕਿਹਾ ਕਿ ਅੱਜ ਭਾਰਤ ਵਿੱਚ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਭਾਜਪਾ ਹੈ। ਲੋਕਾਂ ਵੱਲੋਂ ਚੁਣੀ ਸਰਕਾਰ ਨੂੰ ਡੇਗਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਦਿੱਲੀ ਅਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਲੋਕਾਂ ਨੇ ਦਿੱਲੀ ਦੀ ਸਰਕਾਰ ਨੂੰ 5 ਸਾਲਾਂ ਲਈ ਚੁਣਿਆ ਹੈ। ਇਹ ਦਿੱਲੀ ਦੇ ਲੋਕਾਂ ਦੇ ਬਹੁਮਤ ਦਾ ਫ਼ਤਵਾ ਸੀ, ਪਰ ਭਾਜਪਾ ਸਾਡੇ ਲੋਕਤੰਤਰ ਦਾ ਕਤਲ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਹ ਅਜਿਹੀ ਸਰਕਾਰ ਨੂੰ ਹਟਾਉਣਾ ਚਾਹੁੰਦੇ ਹਨ, ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੋਵੇ ਅਤੇ ਆਮ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੋਵੇ।ਇਸੇ ਤਰ੍ਹਾਂ ਪੰਜਾਬ ਵਿੱਚ ‘ਆਪ’ ਸਰਕਾਰ ਨੂੰ ਭਾਜਪਾ ਦੇ ਰਾਜਪਾਲ ਵੱਲੋਂ ਲਗਾਤਾਰ ਤੰਗ-ਪ੍ਰੇਸ਼ਾਨ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here