ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਬਾਰਾਮੂਲਾ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ। ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਦੱਸਿਆ ਕਿ ਉਮਰ ਅਬਦੁੱਲਾ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਅਤੇ ਸ਼ੀਆ ਨੇਤਾ ਆਗਾ ਸਈਅਦ ਰੁਹੁੱਲਾ ਮੇਹਦੀ ਕੇਂਦਰੀ ਕਸ਼ਮੀਰ ਦੇ ਸ੍ਰੀਨਗਰ ਹਲਕੇ ਤੋਂ ਚੋਣ ਲੜਨਗੇ। ਬਾਰਾਮੂਲਾ ’ਚ 20 ਮਈ ਨੂੰ ਵੋਟਾਂ ਪੈਣਗੀਆਂ।





