ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਭਲਕੇ

0
216

ਨਵੀਂ ਦਿੱਲੀ : ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰੇਗੀ, ਜਿਸ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾ ਦੀ ਗਿ੍ਰਫਤਾਰੀ ਨੂੰ ਬਰਕਰਾਰ ਰੱਖਿਆ ਹੈ।
ਇਸੇ ਦੌਰਾਨ ‘ਆਪ’ ਦੇ ਸੀਨੀਅਰ ਆਗੂ ਸੰਜੈ ਸਿੰਘ ਨੇ ਕਿਹਾ ਹੈ ਕਿ ਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਮੁਲਾਕਾਤ ਜੰਗਲਾ ’ਚ ਉਨ੍ਹਾ ਦੇ ਪਰਵਾਰ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਕੇਜਰੀਵਾਲ ਦਾ ਹੌਸਲਾ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here