ਮੋਗਾ : ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਪਿਛਲੇ ਦਿਨੀਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਦੇ ਸੱਦੇ ’ਤੇ ਸੂਬਾਈ ਚੇਤਨਾ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਕਨਵੈਨਸ਼ਨ ਦੇ ਪ੍ਰਧਾਨਗੀ ਮੰਡਲ ਵਿੱਚ ਪ੍ਰਮੁੱਖ ਆਗੂ ਚਰਨ ਸਿੰਘ ਸਰਾਭਾ, ਨਿਰਮਲ ਸਿੰਘ ਧਾਲੀਵਾਲ, ਰਣਜੀਤ ਸਿੰਘ ਰਾਣਵਾਂ, ਸੁਰਿੰਦਰ ਕੁਮਾਰ ਪੁਆਰੀ, ਜਗਦੀਸ਼ ਸਿੰਘ ਚਾਹਲ, ਗੁਰਜੀਤ ਸਿੰਘ ਘੋੜੇਵਾਹ, ਗੁਰਮੇਲ ਸਿੰਘ ਮੈਲਡੇ, ਬਲਦੇਵ ਸਿੰਘ ਸਹਿਦੇਵ, ਗੁਰਪ੍ਰੀਤ ਸਿੰਘ ਮੰਗਵਾਲ, ਪ੍ਰੇਮ ਚਾਵਲਾ, ਗੁਰਦੀਪ ਸਿੰਘ ਮੋਤੀ, ਜਸਵਿੰਦਰ ਪਾਲ ਉੱਘੀ, ਪ੍ਰਵੀਨ ਕੁਮਾਰ ਲੁਧਿਆਣਾ, ਮੇਲਾ ਸਿੰਘ ਪੁੰਨਾਂਵਾਲ, ਜਸਵਿੰਦਰ ਪਾਲ ਉੱਘੀ, ਕਿ੍ਰਸ਼ਨ ਪ੍ਰਸਾਦਿ ਚੰਡੀਗੜ੍ਹ, ਗੁਰਜੰਟ ਸਿੰਘ ਕੋਕਰੀ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਪ੍ਰਭਜੀਤ ਸਿੰਘ ਉੱਪਲ, ਨਵੀਨ ਸਚਦੇਵਾ, ਅਮਰਜੀਤ ਕੌਰ ਰਣ ਸਿੰਘ ਵਾਲਾ, ਗੁਰਚਰਨ ਕੌਰ ਮੋਗਾ, ਰਾਧੇ ਸ਼ਿਆਮ ਤੇ ਗੁਰਪ੍ਰੀਤ ਸਿੰਘ ਗੰਡੀਵਿੰਡ, ਮਨਜੀਤ ਸਿੰਘ ਗਿੱਲ ਸ਼ਾਮਲ ਹੋਏ। ਕਨਵੈਨਸ਼ਨ ਦੌਰਾਨ ਰਾਜਨੀਤਕ ਪਾਰਟੀਆਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ, ਸੱਤਾ ਸੰਭਾਲਣ ਬਾਅਦ ਕਹਿਣੀ ਅਤੇ ਕਰਨੀ ਵਿੱਚ ਅੰਤਰ ਕਿਉਂ? ਵਿਸ਼ੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਵੱਲੋਂ ਮੁਲਾਜ਼ਮਾਂ ਦੇ ਭਖਦੇ ਮਸਲੇ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਡੀ ਏ ਦੀਆਂ ਬਕਾਇਆ ਪਈਆਂ 12 ਫੀਸਦੀ ਤਿੰਨ ਕਿਸ਼ਤਾਂ ਤੁਰੰਤ ਦੇਣ, ਤਨਖਾਹ ਰਵੀਜ਼ਨ ਅਤੇ ਡੀ ਏ ਦੇ ਪਿਛਲੇ ਬਕਾਏ ਤੁਰੰਤ ਦੇਣ, ਪੈਨਸ਼ਨਰਾਂ ’ਤੇ 2.59 ਦਾ ਗੁਣਾਂਕ ਲਾਗੂ ਕਰਨਾ, ਕੱਚੇ, ਠੇਕਾ, ਮਾਣ ਭੱਤਾ, ਆਊਟ ਸੋਰਸ ਅਤੇ ਸਕੀਮ ਵਰਕਰਾਂ ਨੂੰ ਰੈਗੂਲਰ ਕਰਨ ਅਤੇ ਘੱਟੋ-ਘੱਟ ਉਜਰਤ 26000 ਰੁਪਏ ਦੇਣ ਅਤੇ ਪੇਂਡੂ ਏਰੀਆ ਭੱਤਾ, ਬਾਰਡਰ ਏਰੀਆ ਭੱਤੇ ਸਮੇਤ ਬੰਦ ਹੋਏ 37 ਭੱਤੇ ਬਹਾਲ ਕਰਨ ਆਦਿ ਮਸਲੇ ਵਿਚਾਰੇ ਗਏ। ਕਨਵੈਨਸ਼ਨ ਨੇ ਸਰਬ-ਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਵਾਅਦੇ ਕਰਕੇ ਮੁੱਕਰਨ ਵਾਲੀਆਂ ਰਾਜਨੀਤਕ ਪਾਰਟੀਆਂ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ। ਸਰਵ-ਸੰਮਤੀ ਨਾਲ ਪਾਸ ਕੀਤੇ ਗਏ ਦੂਜੇ ਮਤੇ ਰਾਹੀਂ 18 ਅਪ੍ਰੈਲ ਨੂੰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜਲੰਧਰ ਸੂਬਾਈ ਕਾਨਫਰੰਸ, 20 ਅਪ੍ਰੈਲ ਨੂੰ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾਈ ਕਾਨਫਰੰਸ ਦੀ ਪੁਰਜ਼ੋਰ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਸਾਰੇ ਸ਼ਹਿਰਾਂ, ਤਹਿਸੀਲਾਂ ਅਤੇ ਜ਼ਿਲ੍ਹਾ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਵੱਖ-ਵੱਖ ਅਦਾਰਿਆਂ ਸਾਹਮਣੇ ਝੰਡੇ ਲਹਿਰਾਉਣ ਉਪਰੰਤ ਸਾਂਝੀਆਂ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਵਹੀਕਲ ਮਾਰਚ ਕੀਤੇ ਜਾਣਗੇ। ਇਸ ਦੌਰਾਨ 25 ਮਈ ਤੱਕ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਚੇਤਨਾ ਕਨਵੈਨਸ਼ਨ ਕਰਨ ਅਤੇ ਝੰਡਾ ਮਾਰਚ ਕਰਨ ਦਾ ਨਿਰਣਾ ਲਿਆ ਗਿਆ ਅਤੇ ਇਹਨਾਂ ਕਨਵੈਨਸ਼ਨਾਂ ਵਿੱਚ ਜਾ ਕੇ ਵਿਚਾਰ ਪੇਸ਼ ਕਰਨ ਲਈ ਵੱਖ-ਵੱਖ ਸੂਬਾਈ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਅਤੇ ਪੈਨਸ਼ਨਰ ਆਗੂ ਬਲਵੀਰ ਕੌਰ ਗਿੱਲ, ਕੁਲਵੰਤ ਸਿੰਘ ਚਾਨੀ, ਭੁਪਿੰਦਰ ਸਿੰਘ ਸੇਖੋਂ, ਬਚਿੱਤਰ ਸਿੰਘ ਧੋਥੜ, ਜਗਮੋਹਨ ਨੌ ਲੱਖਾ, ਬੂਟਾ ਸਿੰਘ ਭੱਟੀ, ਜਗਮੇਲ ਸਿੰਘ ਪੱਖੋਵਾਲ, ਅਵਤਾਰ ਸਿੰਘ ਗਗੜਾ, ਅੰਗਰੇਜ ਸਿੰਘ ਸ੍ਰੀ ਮੁਕਤਸਰ ਸਾਹਿਬ, ਹਰਭਗਵਾਨ ਸ੍ਰੀ ਮੁਕਤਸਰ ਸਾਹਿਬ, ਮਨਜੀਤ ਸਿੰਘ ਬਾਸਰਕੇ, ਹਰਵਿੰਦਰ ਸ਼ਰਮਾ ਫਰੀਦਕੋਟ, ਸਤਪਾਲ ਸਿੰਘ ਸਹਿਗਲ, ਗੁਰਮੇਲ ਸਿੰਘ ਨਾਹਰ, ਦਰਸ਼ਨ ਲਾਲ, ਚਮਨ ਲਾਲ ਸੰਘੇਲੀਆ, ਹਰੀ ਬਹਾਦਰ ਬਿੱਟੂ, ਮਨਜੀਤ ਸਿੰਘ ਬਠਿੰਡਾ, ਜਸਪਾਲ ਗਡਹੇੜਾ, ਕੁਲਦੀਪ ਸਿੰਘ ਸਹਿਦੇਵ, ਸੁਰਿੰਦਰ ਸਿੰਘ ਬਰਾੜ, ਰਮੇਸ਼ ਕੁਮਾਰ ਬਰਨਾਲਾ ਅਤੇ ਰਾਜ ਕੁਮਾਰ ਰੰਗਾ ਆਦਿ ਹਾਜ਼ਰ ਸਨ।





