ਮੈਨ-ਪੋਰਟੇਬਲ ਐਂਟੀ-ਟੈਂਕ ਗਾਈਡਡ ਮਿਜ਼ਾਈਲ ਦੀ ਸਫਲ ਪਰਖ

0
178

ਨਵੀਂ ਦਿੱਲੀ : ਭਾਰਤੀ ਫੌਜ ਨੇ ਦੁਸ਼ਮਣ ਦੇ ਟੈਂਕਾਂ ਨੂੰ ਕਿਸੇ ਵੀ ਥਾਂ ਤੋਂ ਨਿਸ਼ਾਨਾ ਬਣਾਉਣ ’ਚ ਸਮਰੱਥ ਦੇਸ਼ ’ਚ ਬਣੀ ‘ਮੈਨ-ਪੋਰਟੇਬਲ ਐਂਟੀ-ਟੈਂਕ ਗਾਈਡਡ ਮਿਜ਼ਾਈਲ’ ਹਥਿਆਰ ਪ੍ਰਣਾਲੀ ਦੀ ਸਫਲ ਪਰਖ ਕੀਤੀ। ਇਸ ਨਾਲ ਇਸ ਨੂੰ ਫੌਜ ’ਚ ਸ਼ਾਮਲ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਹਥਿਆਰ ਪ੍ਰਣਾਲੀ ਨੂੰ ਰੱਖਿਆ, ਖੋਜ ਤੇ ਵਿਕਾਸ ਸੰਗਠਨ ਨੇ ਵਿਕਸਤ ਕੀਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਪ੍ਰਣਾਲੀ ਨੂੰ ਆਧੁਨਿਕ ਤਕਨਾਲੋਜੀ ਆਧਾਰਤ ਰੱਖਿਆ ਪ੍ਰਣਾਲੀ ਦੇ ਵਿਕਾਸ ’ਚ ਆਤਮ ਨਿਰਭਰਤਾ ਹਾਸਲ ਕਰਨ ਵੱਲ ਅਹਿਮ ਕਦਮ ਕਰਾਰ ਦਿੱਤਾ ਹੈ।

LEAVE A REPLY

Please enter your comment!
Please enter your name here