ਨਵੀਂ ਦਿੱਲੀ : ਭਾਜਪਾ ਨੇ ਐਤਵਾਰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਦਾ ਉਦੇਸ਼ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਸਮਰੱਥ ਬਣਾਉਣ ਤੋਂ ਇਲਾਵਾ ਸਨਮਾਨਜਨਕ ਤੇ ਮਿਆਰੀ ਜੀਵਨ, ਨਿਵੇਸ਼ ਰਾਹੀਂ ਨੌਕਰੀ ’ਤੇ ਕੇਂਦਰਤ ਕਰਨ ਹੈ। ਮੋਦੀ ਨੇ ਕਿਹਾ ਕਿ ਪੂਰੇ ਦੇਸ਼ ਨੂੰ ਭਾਜਪਾ ਦੇ ‘ਸੰਕਲਪ ਪੱਤਰ’ ਦੀ ਬਹੁਤ ਉਡੀਕ ਰਹਿੰਦੀ ਹੈ ਅਤੇ ਇਹ ਇੱਕ ਵੱਡਾ ਕਾਰਨ ਹੈ ਕਿ ਦਸ ਸਾਲਾਂ ’ਚ ਪਾਰਟੀ ਨੇ ਇਸ ਦੇ ਹਰ ਨੁਕਤੇ ਨੂੰ ਗਰੰਟੀ ਵਜੋਂ ਅਮਲ ’ਚ ਲਿਆਂਦਾ ਹੈ। ਹੁਣ ਭਾਜਪਾ ਨੇ ਸੰਕਲਪ ਲਿਆ ਹੈ ਕਿ 70 ਸਾਲ ਤੋਂ ਵੱਧ ਉਮਰ ਦੇ ਹਰੇਕ ਬਜ਼ੁਰਗ ਨੂੰ ਆਯੂਸ਼ਮਾਨ ਯੋਜਨਾ ਦੇ ਦਾਇਰੇ ’ਚ ਲਿਆਂਦਾ ਜਾਵੇਗਾ। ਉਨ੍ਹਾ ਕਿਹਾ ਕਿ ਮੋਦੀ ਦੀ ਗਰੰਟੀ ਹੈ ਕਿ ਮੁਫਤ ਰਾਸ਼ਨ ਸਕੀਮ ਅਗਲੇ ਪੰਜ ਸਾਲਾਂ ਤੱਕ ਜਾਰੀ ਰਹੇਗੀ।





