31.1 C
Jalandhar
Saturday, July 27, 2024
spot_img

ਟੀਨੂੰ ਨੇ ਮਾਨ ਨੂੰ ਜੱਫੀ ਪਾਈ

ਜਲੰਧਰ (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ)
ਸ਼ੋ੍ਰਮਣੀ ਅਕਾਲੀ ਦਲ ਦੇ ਜਲੰਧਰ ਦੇ ਦੋ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਐਤਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ‘ਆਪ’ ਟੀਨੂੰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਉਸ ਨੇ 16 ਤਰੀਕ ਨੂੰ ਜਲੰਧਰ ਤੇ ਲੁਧਿਆਣੇ ਦੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਗੱਲ ਕਹੀ ਹੋਈ ਹੈ। ਟੀਨੂੰ ਆਪ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ।
ਬਸਪਾ ਤੋਂ ਸ਼ੁਰੂਆਤ ਕਰਨ ਵਾਲੇ ਟੀਨੂੰ 2012 ਤੇ 2017 ’ਚ ਦੋ ਵਾਰ ਆਦਮਪੁਰ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਚੁੱਕੇ ਹਨ। 2014 ’ਚ ਜਲੰਧਰ ਤੋਂ ਲੋਕ ਸਭਾ ਚੋਣ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ ਹਾਰ ਗਏ ਸਨ। ਚੰਨੀ ਨੇ ਆਪਣਾ ਅਸਤੀਫਾ ਸੋਸ਼ਲ ਮੀਡੀਆ ’ਤੇ ਸਾਂਝਾ ਕਰਦਿਆਂ ਆਪਣੀਆਂ 30 ਸਾਲ ਦੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪੰਜਾਬ ਤੇ ਪੰਥ ਦੇ ਮਾਮਲਿਆਂ ਨੂੰ ਨਾ ਸਮਝਣ ਦੇ ਦੋਸ਼ ਲਾਏ। ਆਪ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਵਨ ਟੀਨੂੰ ਨੇ ਕਿਹਾਅਸੀਂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਾਂ। ਦੇਸ਼ ਵਿੱਚ ਸਿਰਫ ਆਮ ਆਦਮੀ ਪਾਰਟੀ ਹੀ ਹੈ, ਜੋ ਸੰਵਿਧਾਨ ਨੂੰ ਬਚਾਉਣ ਲਈ ਲੜ ਰਹੀ ਹੈ।ਇਸ ਤੋਂ ਇਲਾਵਾ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦੋ ਸਾਲਾਂ ’ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਤੋਂ ਮੈਂ ਬਹੁਤ ਪ੍ਰਭਾਵਤ ਹਾਂ। ਅੱਜ ਆਮ ਲੋਕਾਂ ਦੀਆਂ ਲੋੜਾਂ ਪੂਰੀਆਂ ਹੋ ਰਹੀਆਂ ਹਨ। ਲੋਕਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਆਮ ਲੋਕ ਮੁਹੱਲਾ ਕਲੀਨਿਕਾਂ ਵਿੱਚ ਮੁਫਤ ਇਲਾਜ ਅਤੇ ਮੁਫਤ ਦਵਾਈਆਂ ਪ੍ਰਾਪਤ ਕਰ ਰਹੇ ਹਨ। ਮੁੱਖ ਮੰਤਰੀ ਆਮ ਲੋਕਾਂ ਦੇ ਆਗੂ ਹਨ।ਕੋਈ ਵੀ ਆਮ ਆਦਮੀ ਆਪਣੀ ਕਾਰ ਰੋਕ ਕੇ ਉਨ੍ਹਾ ਨੂੰ ਮਿਲਦਾ ਹੈ। ਪੰਜਾਬ ਨੂੰ ਕਦੇ ਵੀ ਕੋਈ ਮੁੱਖ ਮੰਤਰੀ ਨਹੀਂ ਮਿਲਿਆ, ਜਿਸ ਨੂੰ ਆਮ ਆਦਮੀ ਕਿਸੇ ਵੇਲੇ ਵੀ ਮਿਲ ਸਕੇ। ਇਸ ਲਈ ਅਸੀਂ ਸੋਚਿਆ ਕਿ ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦਾ ਸਮਰਥਨ ਕਰਨਾ ਚਾਹੀਦਾ ਹੈ। ਅਕਾਲੀ ਦਲ ਦੀ ਲੀਡਰਸ਼ਿਪ ’ਚ ਹੇਠਾਂ ਤੋਂ ਲੈ ਕੇ ਉੱਪਰ ਤੱਕ ਅਨਿਸਚਿਤਤਾ ਅਤੇ ਅਸੁਰੱਖਿਆ ਦਾ ਮਾਹੌਲ ਹੈ। ਵਰਕਰਾਂ ਵਿੱਚ ਅਸੁਰੱਖਿਆ ਦਾ ਮਾਹੌਲ ਹੈ।ਜਦੋਂ ਕਿਸੇ ਵੀ ਪਾਰਟੀ ਦੇ ਲੋਕਾਂ ਵਿੱਚ ਅਨਿਸਚਿਤਤਾ ਅਤੇ ਅਵਿਸ਼ਵਾਸ ਹੋਵੇ ਤਾਂ ਉਹ ਜਿੱਤ ਨਹੀਂ ਸਕਦੀ। ਹੁਣ ਪੰਜਾਬ ਦੇ ਲੋਕਾਂ ਦਾ ਅਕਾਲੀ ਦਲ ’ਤੇ ਭਰੋਸਾ ਨਹੀਂ ਰਿਹਾ।

Related Articles

LEAVE A REPLY

Please enter your comment!
Please enter your name here

Latest Articles