ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗਿ੍ਰਫਤਾਰੀ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੋਮਵਾਰ ਈ ਡੀ ਤੋਂ ਜਵਾਬ ਮੰਗਿਆ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ’ਤੇ ਈ ਡੀ ਨੂੰ ਨੋਟਿਸ ਜਾਰੀ ਕੀਤਾ, ਜਿਸ ਨੇ ਉਨ੍ਹਾ ਦੀ ਗਿ੍ਰਫਤਾਰੀ ਨੂੰ ਬਰਕਰਾਰ ਰੱਖਿਆ ਹੈ। ਬੈਂਚ ਨੇ ਈ ਡੀ ਨੂੰ 24 ਅਪਰੈਲ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ।
ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ 29 ਅਪਰੈਲ ਤੋਂ ਸ਼ੁਰੂ ਹੋਣ ਵਾਲੇ ਹਫਤੇ ’ਚ ਹੋਵੇਗੀ। ਇਸ ਦੌਰਾਨ ਮਨੀ ਲਾਂਡਰਿੰਗ ਮਾਮਲੇ ’ਚ ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪਰੈਲ ਤੱਕ ਵਧਾ ਦਿੱਤੀ ਹੈ।