ਨੀਲਗਿਰੀ : ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਨੇ ਸੋਮਵਾਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ। ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸ ਦੀ ਤਲਾਸ਼ੀ ਲਈ। ਰਾਹੁਲ ਕੇਰਲਾ ’ਚ ਆਪਣੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ’ਤੇ ਜਾ ਰਹੇ ਸਨ। ਇਸ ਦੌਰਾਨ ਰਾਹੁਲ ਗਾਂਧੀ ਨੇ ਵਾਇਨਾਡ ਪੁੱਜ ਕੇ ਰੋਡ ਸ਼ੋਅ ਕੀਤਾ।