ਭਰੂਚ ’ਚ ਭਗਵੰਤ ਮਾਨ ਦਾ ਰੋਡ ਸ਼ੋਅ

0
171

ਚੰਡੀਗੜ੍ਹ, (ਗੁਰਜੀਤ ਬਿੱਲਾ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੈਤਰ ਵਸਾਵਾ ਦੇ ਹੱਕ ਵਿੱਚ ‘ਜਨ ਆਸ਼ੀਰਵਾਦ ਯਾਤਰਾ’ ਕੱਢੀ। ਲੱਖਾਂ ਦੀ ਭੀੜ ਨੂੰ ਦੇਖ ਕੇ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸੁਨਾਮੀ ਹੈ। ਸੱਚ ਕਹਾਂ ਤਾਂ ਮੈਂ ਪੰਜਾਬ ਵਿਚ ਵੀ ਅਜਿਹਾ ਮਾਹੌਲ ਨਹੀਂ ਦੇਖਿਆ। ਉਨ੍ਹਾ ਕਿਹਾ ਕਿ ‘ਆਪ’ ਉਮੀਦਵਾਰ ਚੈਤਰ ਵਸਾਵਾ ਦੀ ਜਿੱਤ 100 ਫ਼ੀਸਦੀ ਪੱਕੀ ਹੈ, ਇਸ ਦਾ ਐਲਾਨ ਹੋਣਾ ਬਾਕੀ ਹੈ। ਉਨ੍ਹਾ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ, ਇਸੇ ਲਈ ਇੱਕ ਸਾਜ਼ਿਸ਼ ਤਹਿਤ ਉਨ੍ਹਾਂ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਕੇ ਗਿ੍ਰਫ਼ਤਾਰ ਕਰ ਲਿਆ, ਤਾਂ ਜੋ ਉਹ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਨਾ ਕਰ ਸਕਣ। ਦੇਸ਼ ਵਿੱਚ ਇੱਕ ਹੀ ਨੇਤਾ ਹੈ, ਜੋ ਭਾਜਪਾ ਅਤੇ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਸਕਦਾ ਹੈ, ਉਹ ਹੈ ਅਰਵਿੰਦ ਕੇਜਰੀਵਾਲ।
ਮਾਨ ਨੇ ਕਿਹਾ ਕਿ ਭਰੂਚ ਰੋਡ ਸ਼ੋਅ ਦੀ ਇਹ ਤਸਵੀਰ ਇਸ ਗੱਲ ਦੀ ਗਵਾਹ ਹੈ ਕਿ ਇਸ ਵਾਰ ਲੋਕ ਝਾੜੂ ਚਲਾਉਣ ਲਈ ਤਿਆਰ ਬਰ-ਤਿਆਰ ਬੈਠੇ ਹਨ। ਉਨ੍ਹਾ ਕਿਹਾ ਕਿ 45 ਡਿਗਰੀ ਤਾਪਮਾਨ ਵਿੱਚ ਲੱਖਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ।ਉਨ੍ਹਾ ਕਿਹਾ ਕਿ ਇਸ ਵਾਰ ਭਾਜਪਾ ਨੂੰ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਦਾ ਮੂੰਹ ਤੋੜਵਾਂ ਜਵਾਬ ਮਿਲੇਗਾ। ਭਰੂਚ ਅਤੇ ਗੁਜਰਾਤ ਦੇ ਲੋਕ ਭਾਜਪਾ ਦੇ ਲੋਕਾਂ ਤੋਂ ਬਹੁਤ ਤੰਗ ਆ ਚੁੱਕੇ ਹਨ। ਇਸ ਵਾਰ ਜਨਤਾ ਈ ਵੀ ਐੱਮ ’ਤੇ ਆਪਣਾ ਗ਼ੁੱਸਾ ਕੱਢਣ ਲਈ ਤਿਆਰ ਹੈ।

LEAVE A REPLY

Please enter your comment!
Please enter your name here