ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲਾਂ ਰੋਕੀਆਂ

0
292

ਚੰਡੀਗੜ੍ਹ : ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਨੇ ਬੁੱਧਵਾਰ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ। ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ ਤੇ ਵਰਕਰਾਂ ਨੂੰ ਰਿਹਾਅ ਨਾ ਕੀਤਾ ਤਾਂ ਇਹ ਪ੍ਰਦਰਸ਼ਨ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ।
ਅੰਬਾਲਾ ਡਵੀਜ਼ਨ ਵਿਚ ਕਿਸਾਨ ਅੰਦੋਲਨ ਦਾ ਅਸਰ ਰਾਜਸਥਾਨ ਨਾਲ ਜੁੜੀਆਂ ਦੋ ਟਰੇਨਾਂ ’ਤੇ ਵੀ ਪਿਆ ਹੈ ਅਤੇ ਉਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉੱਤਰ ਪੱਛਮੀ ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਰੇਲ ਗੱਡੀ ਨੰਬਰ 04744, ਲੁਧਿਆਣਾ-ਚੁਰੂ ਵਿਸ਼ੇਸ਼ ਰੇਲ ਸੇਵਾ 17 ਅਪਰੈਲ ਨੂੰ ਰੱਦ ਰਹੇਗੀ ਅਤੇ ਰੇਲ ਨੰਬਰ 04745, ਚੁਰੂ-ਲੁਧਿਆਣਾ ਵਿਸ਼ੇਸ਼ ਰੇਲ ਸੇਵਾ 18 ਅਪਰੈਲ ਨੂੰ ਰੱਦ ਰਹੇਗੀ।

LEAVE A REPLY

Please enter your comment!
Please enter your name here