29.4 C
Jalandhar
Sunday, May 19, 2024
spot_img

ਗੈਰ-ਕਾਨੂੰਨੀ ਅਮਰੀਕਾ ਪੁੱਜੇ ਜਸਪਾਲ ਸਿੰਘ ਦੀ ਮੌਤ

ਵਾਸ਼ਿੰਗਟਨ : ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਆਏ ਭਾਰਤੀ ਨਾਗਰਿਕ ਜਸਪਾਲ ਸਿੰਘ (57) ਦੀ ਅਟਲਾਂਟਾ ਦੇ ਹਸਪਤਾਲ ’ਚ ਮੌਤ ਹੋ ਗਈ। ਉਸ ਨੂੰ ਭਾਰਤ ਵਾਪਸ ਭੇਜਿਆ ਜਾਣਾ ਸੀ। ਭਾਰਤੀ ਕੌਂਸਲੇਟ ਤੇ ਉਸ ਦੇ ਪਰਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਕਿ ਜਸਪਾਲ ਸਿੰਘ ਦੀ 15 ਅਪਰੈਲ ਨੂੰ ਅਟਲਾਂਟਾ ਦੇ ਹਸਪਤਾਲ ’ਚ ਮੌਤ ਹੋਈ। ਜਸਪਾਲ ਸਿੰਘ ਪਹਿਲੀ ਵਾਰ 25 ਅਕਤੂਬਰ 1992 ਨੂੰ ਕਾਨੂੰਨੀ ਤੌਰ ’ਤੇ ਅਮਰੀਕਾ ’ਚ ਦਾਖਲ ਹੋਇਆ ਸੀ। 21 ਜਨਵਰੀ 1998 ਨੂੰ ਇਮੀਗ੍ਰੇਸ਼ਨ ਜੱਜ ਨੇ ਉਸ ਨੂੰ ਅਮਰੀਕਾ ਛੱਡਣ ਦਾ ਹੁਕਮ ਦਿੱਤਾ, ਜਿਸ ਤੋਂ ਬਾਅਦ ਉਹ ਭਾਰਤ ਪਰਤ ਗਿਆ। ਉਸ ਨੇ 29 ਜੂਨ 2023 ਨੂੰ ਦੁਬਾਰਾ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਅਧਿਕਾਰੀਆਂ ਨੇ ਉਸ ਨੂੰ ਅਮਰੀਕਾ-ਮੈਕਸੀਕੋ ਸਰਹੱਦ ਤੋਂ ਗਿ੍ਰਫਤਾਰ ਕਰ ਲਿਆ। ਗਿ੍ਰਫਤਾਰ ਕਰਨ ਤੋਂ ਬਾਅਦ ਉਸ ਨੂੰ ਅਟਲਾਂਟਾ ਦੇ ਐਨਫੋਰਸਮੈਂਟ ਐਂਡ ਰਿਮੂਵਲ ਅਪਰੇਸ਼ਨਜ਼ ਦੇ ਹਵਾਲੇ ਕਰ ਦਿੱਤਾ ਗਿਆ ਸੀ, ਜਿੱਥੋਂ ਉਸ ਨੂੰ ਅਟਲਾਂਟਾ ਦੇ ਨਜ਼ਰਬੰਦੀ ਕੇਂਦਰ ’ਚ ਰੱਖਿਆ ਗਿਆ ਸੀ।

Related Articles

LEAVE A REPLY

Please enter your comment!
Please enter your name here

Latest Articles