ਸੁਨਾਮ (ਅਸ਼ੋਕ ਬਾਂਸਲ, ਹਾਕਮ ਭੱਟੀ)-ਨੇੜਲੇ ਪਿੰਡ ਬਖਸ਼ੀਵਾਲਾ ਵਿਖੇ ਸ਼ੁੱਕਰਵਾਰ ਦੁਪਹਿਰ ਬਾਅਦ ਹੋਈ ਭਾਰੀ ਗੜੇਮਾਰੀ ਅਤੇ ਬਰਸਾਤ ਕਾਰਨ ਕਣਕ ਦੀ ਖੜੀ ਫਸਲ ਅਤੇ ਮੰਡੀ ਵਿੱਚ ਪਈ ਕਣਕ ਬਰਬਾਦ ਹੋ ਗਈ | ਭਾਰਤੀ ਕਿਸਾਨ ਯੂਨੀਆਨ ਉਗਰਾਹਾਂ ਦੇ ਇਕਾਈ ਪ੍ਰਧਾਨ ਹਰਦਿਆਲ ਸਿੰਘ ਚੱਠਾ, ਸੀਨੀਅਰ ਆਗੂ ਜਗਤਾਰ ਸਿੰਘ ਬਖਸ਼ੀਵਾਲਾ ਅਤੇ ਪੰਜਾਬ ਕਿਸਾਨ ਸਭਾ ਦੇ ਸੂਬਾਈ ਆਗੂ ਹਰਦੇਵ ਸਿੰਘ ਬਖਸ਼ੀਵਾਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਹੋਏ ਆਰਥਕ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਤੇ ਸਪੈਸ਼ਲ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ |