27.5 C
Jalandhar
Friday, October 18, 2024
spot_img

ਚੋਣ ਡਿਊਟੀ ਦੇਣ ਵਾਲੇ ਸਾਢੇ 25 ਹਜ਼ਾਰ ਮੁਲਾਜ਼ਮਾਂ ‘ਚੋਂ 14 ਹਜ਼ਾਰ ਟੀਚਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ‘ਟਾਕ ਟੂ ਯੂਅਰ ਸੀ ਈ ਓ ਪੰਜਾਬ’ ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ |
ਉਨ੍ਹਾ ਵੋਟਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਵੋਟਿੰਗ ਪ੍ਰਕਿਰਿਆ ‘ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ | 2019 ਦੀਆਂ ਲੋਕ ਸਭਾ ਚੋਣਾਂ ਦੌਰਾਨ 65.96 ਫੀਸਦੀ ਵੋਟਾਂ ਪਈਆਂ ਸਨ | ਸਿਬਿਨ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ ਤੱਕ ਬਣਾ ਸਕਦੇ ਹਨ |
ਉਨ੍ਹਾ ਦੱਸਿਆ ਕਿ ਲੋਕ ਸਭਾ ਚੋਣਾਂ ਕਰਵਾਉਣ ਵਾਸਤੇ ਇਸ ਵਾਰ ਸਾਢੇ 25 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ | ਇਨ੍ਹਾਂ ਵਿਚ ਕਰੀਬ 14 ਹਜ਼ਾਰ ਅਧਿਆਪਕ ਹਨ |
ਉਨ੍ਹਾ ਕਿਹਾ ਕਿ ਉਨ੍ਹਾ ਦੀ ਕੋਸ਼ਿਸ਼ ਹੈ ਕਿ ਘੱਟ ਤੋਂ ਘੱਟ ਅਧਿਆਪਕਾਂ ਦੀ ਡਿਊਟੀ ਚੋਣਾਂ ਵਿਚ ਲਗਾਈ ਜਾਵੇ, ਕਿਉਂਕਿ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਮਾੜਾ ਅਸਰ ਪੈਂਦਾ ਹੈ |

Related Articles

LEAVE A REPLY

Please enter your comment!
Please enter your name here

Latest Articles