ਬਸਪਾ ਦੇ ਦੋ ਹੋਰ ਉਮੀਦਵਾਰ

0
225

ਬੰਗਾ (ਅਵਤਾਰ ਕਲੇਰ)-ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜਕੁਮਾਰ ਜਨੋਤਰਾ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਜਨੋਤਰਾ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ।
ਇਸ ਤੋਂ ਪਹਿਲਾਂ ਪਾਰਟੀ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ, ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾ. ਮੱਖਣ ਸਿੰਘ ਅਤੇ ਪਟਿਆਲਾ ਤੋਂ ਜਗਜੀਤ ਛੜਬੜ ਨੂੰ ਉਮੀਦਵਾਰ ਬਣਾ ਚੁੱਕੀ ਹੈ।

LEAVE A REPLY

Please enter your comment!
Please enter your name here