ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਦੇ ਜਸਟਿਸ ਸੁਰੇਸ਼ ਕੁਮਾਰ ਕੈਤ ਤੇ ਜਸਟਿਸ ਮਨੋਜ ਜੈਨ ਦੀ ਬੈਂਚ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਦੇ ਸੰਬੰਧ ਵਿਚ ਈ ਡੀ ਵੱਲੋਂ ਜਾਰੀ ਸੰਮਨਾਂ ਨੂੰ ਚੁਣੌਤੀ ਦਿੰਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਭਿ੍ਰਸ਼ਟਾਚਾਰ ਰੋਕੂ ਐਕਟ ਵਿਚਲੀਆਂ ਕੁਝ ਵਿਵਸਥਾਵਾਂ ਦੀ ਸੰਵਿਧਾਨਕ ਪ੍ਰਮਾਣਿਕਤਾ ਨੂੰ ਵੀ ਚੁਣੌਤੀ ਦਿੱਤੀ ਹੈ।
ਭਾਜਪਾ ਦੇ ਇਰਾਦੇ ਨੇਕ ਨਹੀਂ : ਪਿ੍ਰਅੰਕਾ
ਰਾਏਪੁਰ : ਪਿ੍ਰਅੰਕਾ ਗਾਂਧੀ ਨੇ ਐਤਵਾਰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਵਿਧਾਨ ਨੂੰ ਬਦਲਣਾ ਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਚਾਹੁੰਦੀ ਹੈ। ਛੱਤੀਸਗੜ੍ਹ ਦੇ ਬਲੋਦ ਵਿਚ ਕਾਂਕੇਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਿਰੇਸ਼ ਕੁਮਾਰ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਪਿ੍ਰਅੰਕਾ ਨੇ ਸਿਆਸਤ ’ਚ ਧਰਮ ਦੀ ਵਰਤੋਂ ਕੀਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਰਾਦੇ ਨੇਕ ਨਹੀਂ ਲੱਗਦੇ।



