25 C
Jalandhar
Sunday, September 8, 2024
spot_img

ਲੁਬਾਣਾ ਸੂਬਾ ਪ੍ਰਧਾਨ, ਉੱਗੀ ਐਕਟਿੰਗ ਪ੍ਰਧਾਨ ਤੇ ਰਾਣਵਾਂ ਮੁੜ ਸਕੱਤਰ ਜਨਰਲ ਚੁਣੇ ਗਏ

ਜਲੰਧਰ : ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਮੁੱਖ ਦਫਤਰ 1680, ਸੈਕਟਰ 22 ਬੀ, ਚੰਡੀਗੜ੍ਹ ਦੀ ਸੂਬਾਈ ਕਾਨਫਰੰਸ ਹੋਈ। ਕਾਨਫਰੰਸ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਸੂਬਾਈ ਚੇਅਰਮੈਨ ਸੁਖਦੇਵ ਸਿੰਘ ਸੁਰਤਾਪੁਰੀ, ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਜਸਵਿੰਦਰ ਪਾਲ ਉੱਗੀ, ਸੀਨੀਅਰ ਮੀਤ ਪ੍ਰਧਾਨ, ਵਿੱਤ ਸਕੱਤਰ ਚੰਦਨ ਸਿੰਘ, ਵੇਦ ਪ੍ਰਕਾਸ਼ ਜਲੰਧਰ, ਗੁਰਮੇਲ ਸਿੰਘ ਮੈਲਡੇ, ਕਰਤਾਰ ਸਿੰਘ ਪਾਲ, ਮੇਲਾ ਸਿੰਘ ਪੁੰਨਾਂਵਾਲ, ਬਲਜਿੰਦਰ ਸਿੰਘ, ਜਗਮੋਹਣ ਨੌਂਲੱਖਾ, ਰਾਜ ਕੁਮਾਰ ਰੰਗਾ, ਜਸਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਗੁਰਤੇਜ ਸਿੰਘ ਬਠਿੰਡਾ, ਇਕਬਾਲ ਸਿੰਘ ਢੁੱਡੀ, ਹਰਭਗਵਾਨ ਮੁਕਤਸਰ ਸਾਹਿਬ, ਰਮੇਸ਼ ਕੁਮਾਰ ਬਰਨਾਲਾ, ਓਮ ਪ੍ਰਕਾਸ਼ ਫਾਜ਼ਿਲਕਾ, ਵਿਨੋਦ ਕੁਮਾਰ ਲੁਧਿਆਣਾ, ਸੁਭਾਸ਼ ਮੱਟੂ, ਭਵਾਨੀਫੇਰ ਅੰਮਿ੍ਰਤਸਰ, ਹਰਜਿੰਦਰ ਸਿੰਘ ਗੁਰਦਾਸਪੁਰ ਸ਼ਾਮਿਲ ਸਨ। ਸਭ ਤੋਂ ਪਹਿਲਾਂ ਜਥੇਬੰਦੀ ਦਾ ਲਾਲ ਝੰਡਾ ਲਹਿਰਾਇਆ ਗਿਆ ਅਤੇ ਪਿਛਲੇ ਸਮੇਂ ਦੌਰਾਨ ਵਿਛੜੀਆਂ ਵੱਖ-ਵੱਖ ਸ਼ਖਸ਼ੀਅਤਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਕਾਨਫਰੰਸ ਦਾ ਉਦਘਾਟਨ ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਕਰਦਿਆਂ ਦੇਸ਼ ਵਿੱਚ ਪਿਛਲੇ 10 ਸਾਲਾਂ ਤੋਂ ਕੇਂਦਰ ਵਿੱਚ ਹੁਕਮਰਾਨ ਮੋਦੀ ਸਰਕਾਰ ਅਤੇ ਪੰਜਾਬ ਵਿੱਚ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਉਹਨਾ ਸਮੂਹ ਮੁਲਾਜ਼ਮਾਂ-ਪੈਨਸ਼ਨਰਾਂ ਅਤੇ ਇਨਸਾਫਪਸੰਦ ਲੋਕਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਮੁਲਾਜ਼ਮਾਂ ਅਤੇ ਆਮ ਲੋਕਾਂ ਨਾਲ ਵਾਅਦੇ ਕਰਕੇ ਮੁਕਰਨ ਵਾਲੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ।
ਇਸ ਉਪਰੰਤ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ਨੇ ਆਪਣੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਸਰਗਰਮੀਆਂ ਦੀ ਜਥੇਬੰਦਕ ਰਿਪੋਰਟ ਪੇਸ਼ ਕੀਤੀ। ਵਿੱਤ ਦੀ ਰਿਪੋਰਟ ਚੰਦਨ ਸਿੰਘ ਵੱਲੋਂ ਪੇਸ ਕੀਤੀ ਗਈ। ਇਹਨਾਂ ਰਿਪੋਰਟਾਂ ’ਤੇ ਵੱਖ-ਵੱਖ ਆਗੂਆਂ ਮੇਲਾ ਸਿੰਘ ਪੁੰਨਾਂਵਾਲ, ਵੇਦ ਪ੍ਰਕਾਸ਼, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਹਰਭਗਵਾਨ ਮੁਕਤਸਰ, ਸੀਤਾ ਰਾਮ ਸ਼ਰਮਾ, ਮਨਜੀਤ ਸਿੰਘ ਬਠਿੰਡਾ, ਡਿੰਪਲ ਰਹੇਲਾ, ਕਰਮ ਸਿੰਘ ਭੱਟੀ ਤੇ ਇਕਬਾਲ ਸਿੰਘ ਢੁੱਡੀ ਨੇ ਭਾਗ ਲੈਂਦੇ ਹੋਏ ਆਪਣੇ-ਆਪਣੇ ਵਿਚਾਰ ਪ੍ਰਗਟ ਕੀਤੇ।
ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਵੱਖ-ਵੱਖ ਵਿਭਾਗਾਂ ਦਾ ਤੇਜ਼ੀ ਨਾਲ ਨਿੱਜੀਕਰਨ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ, ਲੇਬਰ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਕੇ ਮੁਲਾਜ਼ਮਾਂ ਤੇ ਮਜ਼ਦੂਰਾਂ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਸਖ਼ਤ ਨਿੰਦਾ ਕੀਤੀ। ਪੰਜਾਬ ਦੀ ਹੁਕਮਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ, ਜਿਵੇਂ ਕਿ ਹਰ ਤਰ੍ਹਾਂ ਦੇ ਕੱਚੇ, ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਨਾ ਕਰਨਾ, ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਤਿੰਨ ਕਿਸ਼ਤਾਂ 12 ਫੀਸਦੀ ਨਾ ਦੇਣਾ , ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਜਨਵਰੀ 2016 ਤੋਂ 30 ਜੂਨ 2021 ਤੱਕ ਦਾ ਲਮਕ ਅਵਸਥਾ ਵਿੱਚ ਪਿਆ ਬਕਾਇਆ ਨਾ ਦੇਣਾ, ਪੈਨਸ਼ਨਰ ਸੋਧ ਗੁਣਾਕ 2.59 ਲਾਗੂ ਨਾ ਕਰਨ, ਕਲਾਸ-ਡੀ ਦੀ ਰੈਗੂਲਰ ਭਰਤੀ ਨਾ ਕਰਨਾ, ਠੇਕਾ ਪ੍ਰਣਾਲੀ ਨੂੰ ਬੜਾਵਾ ਦੇਣਾ, ਬੰਦ ਕੀਤੇ 37 ਭੱਤੇ ਬਹਾਲ ਨਾ ਕਰਨਾ, ਮੈਡੀਕਲ ਭੱਤੇ ਵਿੱਚ ਵਾਧਾ ਨਾ ਕਰਨ ਤੇ ਇਸ ਦੇ ਉਲਟ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਡਿਵੈੱਲਪਮੈਂਟ ਟੈਕਸ ਦੇ ਰੂਪ ਵਿੱਚ ਜਜ਼ੀਆ ਲਾਉਣ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ।ਸਰਬ-ਸੰਮਤੀ ਨਾਲ ਪਾਸ ਕੀਤੇ ਗਏ ਇੱਕ ਮਤੇ ਰਾਹੀਂ 1 ਜੂਨ ਨੂੰ ਪੰਜਾਬ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਆਪਣੇ ਵੋਟ ਦੇ ਲੋਕਤੰਤਰੀ ਹੱਕ ਦੀ ਵੱਧ ਤੋਂ ਵੱਧ ਵਰਤੋਂ ਕਰਨ ਸੰਬੰਧੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਭਾਜਪਾ ਅਤੇ ਆਪ ਨੂੰ ਸਬਕ ਸਿਖਾਉਣ ਅਤੇ ਮਾਤ ਦੇਣ ਦਾ ਐਲਾਨ ਕੀਤਾ ਗਿਆ।ਇਸ ਤੋਂ ਇਲਾਵਾ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ।
ਅਜਲਾਸ ਦੌਰਾਨ ਪਿਛਲੀ ਸੂਬਾ ਕਮੇਟੀ ਨੂੰ ਭੰਗ ਕੀਤਾ ਗਿਆ ਅਤੇ ਸੂਬਾ ਕਾਰਜਕਾਰਨੀ ਵੱਲੋਂ ਸੂਬਾਈ ਫੈਡਰੇਸ਼ਨ ਆਗੂ ਗੁਰਮੇਲ ਸਿੰਘ ਮੈਲਡੇ ਨੇ ਨਵੀਂ ਟੀਮ ਦੇ ਆਗੂਆਂ ਦਾ ਪੈਨਲ ਪੇਸ਼ ਕੀਤਾ।ਇਸ ਪੈਨਲ ਨੂੰ ਸਾਰੇ ਡੈਲੀਗੇਟਾਂ ਨੇ ਨਾਅਰਿਆਂ ਦੀ ਗੂੰਜ ਵਿੱਚ ਪ੍ਰਵਾਨ ਕਰ ਲਿਆ ਗਿਆ। ਇਸ ਮੌਕੇ ਸੂਬਾ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿੱਚ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਐਕਟਿੰਗ ਪ੍ਰਧਾਨ ਜਸਵਿੰਦਰ ਪਾਲ ਉੱਗੀ, ਚੇਅਰਮੈਨ ਸੁਖਦੇਵ ਸਿੰਘ ਸੁਰਤਾਪੁਰੀ, ਸੀਨੀਅਰ ਮੀਤ ਪ੍ਰਧਾਨ ਵੇਦ ਪ੍ਰਕਾਸ਼, ਮੇਲਾ ਸਿੰਘ ਪੁੰਨਾਂਵਾਲ, ਮੀਤ ਪ੍ਰਧਾਨ ਪਵਨ ਗੋਡਿਯਾਲ, ਰਾਮ ਲਾਲ ਰਾਮਾ, ਰਾਮ ਪ੍ਰਸਾਦ ਪਾਸੀ, ਰਮੇਸ਼ ਕੁਮਾਰ ਹਮਦਰਦ, ਉੱਪ ਚੇਅਰਮੈਨ ਰਾਜ ਕੁਮਾਰ ਰੰਗਾ, ਜਸਪਾਲ ਸਿੰਘ ਗਡਹੇੜਾ, ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਬਲਜਿੰਦਰ ਸਿੰਘ, ਡਿੰਪਲ ਰਹੇਲਾ, ਐਡੀਸ਼ਨਲ ਜਨਰਲ ਸਕੱਤਰ ਹੰਸ ਰਾਜ ਦੀਦਾਰਗੜ੍ਹ, ਸੱਤਪਾਲ ਸਿੰਘ ਭੱਟੀ, ਵਿੱਤ ਸਕੱਤਰ ਚੰਦਨ ਸਿੰਘ, ਆਡੀਟਰ ਸੀਤਾ ਰਾਮ ਸ਼ਰਮਾ, ਚੀਫ ਆਰਗੇਨਾਈਜ਼ਰ ਗੁਰਮੇਲ ਸਿੰਘ ਮੈਲਡੇ, ਜਥੇਬੰਦਕ ਸਕੱਤਰ ਹਰਭਗਵਾਨ, �ਿਸ਼ਨ ਸਿੰਘ, ਸਹਾਇਕ ਸਕੱਤਰ ਰਮਨ ਸ਼ਰਮਾ, ਪ੍ਰਚਾਰ ਸਕੱਤਰ ਕੁਲਦੀਪ ਸਿੰਘ, ਮੇਘ ਰਾਜ, ਮੁੱਖ ਸਲਾਹਕਾਰ ਕਰਤਾਰ ਸਿੰਘ ਪਾਲ, ਪ੍ਰੇਮ ਚਾਵਲਾ ਅਤੇ ਜਗਮੋਹਣ ਨੌਲੱਖਾ ਚੁਣੇ ਗਏ। ਇਸ ਤੋਂ ਇਲਾਵਾ 5 ਮਈ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਕੀਤੀ ਜਾ ਰਹੀ ਜਲੰਧਰ ਸੂਬਾਈ ਕਨਵੈਨਸ਼ਨ ਵਿੱਚ ਵੱਡੀ ਗਿਣਤੀ ਨਾਲ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ।

Related Articles

LEAVE A REPLY

Please enter your comment!
Please enter your name here

Latest Articles