39.2 C
Jalandhar
Saturday, July 27, 2024
spot_img

8 ਸਾਲ ਤੋਂ ਲੱਗੇ 25 ਹਜ਼ਾਰ ਤੋਂ ਵੱਧ ਮਾਸਟਰਾਂ ਦੀ ਨੌਕਰੀ ਜਾਂਦੀ ਲੱਗੀ

ਕੋਲਕਾਤਾ : ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਸਪਾਂਸਰ ਅਤੇ ਸਹਾਇਤਾ ਪ੍ਰਾਪਤ ਸਕੂਲਾਂ ’ਚ 2016 ’ਚ ਰਾਜ ਪੱਧਰੀ ਪ੍ਰੀਖਿਆ ਰਾਹੀਂ ਕੀਤੀ ਟੀਚਿੰਗ ਤੇ ਨਾਨ-ਟੀਚਿੰਗ ਆਸਾਮੀਆਂ ’ਤੇ ਭਰਤੀ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹਾਈ ਕੋਰਟ ਨੇ ਸੀ ਬੀ ਆਈ ਨੂੰ 2016 ’ਚ ਪੱਛਮੀ ਬੰਗਾਲ ਦੇ ਸਕੂਲਾਂ ’ਚ ਭਰਤੀ ’ਚ ਗੜਬੜੀਆਂ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਹੈ। 24640 ਆਸਾਮੀਆਂ ਲਈ 23 ਲੱਖ ਤੋਂ ਵੱਧ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ। ਖਾਲੀ ਆਸਾਮੀਆਂ ਲਈ 25753 ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਨੇਤਾ ਨਿਆਂਪਾਲਿਕਾ ਅਤੇ ਉਸ ਦੇ ਫੈਸਲਿਆਂ ਨੂੰ ਪ੍ਰਭਾਵਤ ਕਰ ਰਹੇ ਹਨ। ਉਨ੍ਹਾ ਕਿਹਾ ਕਿ ਇਹ ਫੈਸਲਾ ਗਲਤ ਹੈ ਤੇ ਇਸ ਨੂੰ ਚੁਣੌਤੀ ਦਿੱਤੀ ਜਾਵੇਗੀ। ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ, ਜਿਨ੍ਹਾਂ ਦੀਆਂ ਨੌਕਰੀਆਂ ਗਈਆਂ ਹਨ।

Related Articles

LEAVE A REPLY

Please enter your comment!
Please enter your name here

Latest Articles