39.2 C
Jalandhar
Saturday, July 27, 2024
spot_img

ਹਰਸਿਮਰਤ ਬਠਿੰਡਾ ਤੋਂ ਹੀ ਡਟੇਗੀ ਕੇਪੀ ਜਲੰਧਰ ਤੋਂ ਲੜਨਗੇ

ਜਲੰਧਰ (ਸੁਰਿੰਦਰ ਕੁਮਾਰ, ਸ਼ੈਲੀ ਐਲਬਰਟ, ਇਕਬਾਲ ਸਿੰਘ ਉੱਭੀ)
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਲੋਕ ਸਭਾ ਚੋਣਾਂ ਲਈ ਸੋਮਵਾਰ 6 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਸੈਣੀ ਉਮੀਵਦਾਰ ਬਣਾਏ ਗਏ ਹਨ। ਅਕਾਲੀ ਦਲ ਆਨੰਦਪੁਰ ਸਾਹਿਬ, ਪਟਿਆਲਾ, ਗੁਰਦਾਸਪੁਰ, ਫਰੀਦਕੋਟ, ਫਤਿਹਗੜ੍ਹ ਸਾਹਿਬ ਤੇ ਸੰਗਰੂਰ ਦੇ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਚੁੱਕਾ ਹੈ। ਹੁਣ ਸਿਰਫ ਖਡੂਰ ਸਾਹਿਬ ਦੀ ਸੀਟ ਦੇ ਉਮੀਦਵਾਰ ਦਾ ਐਲਾਨ ਰਹਿ ਗਿਆ ਹੈ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਕੇਪੀ ਸੋਮਵਾਰ ਹੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ। ਕੇਪੀ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਥੇ ਉਨ੍ਹਾ ਦੀ ਰਿਹਾਇਸ਼ ’ਤੇ ਗਏ। ਇਸ ਮੌਕੇ ਕੇਪੀ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾ ਦੇ ਟਕਸਾਲੀ ਪਰਵਾਰ ਨੂੰ ਲਗਾਤਾਰ ਅਣਗੌਲਿਆ, ਜਿਸ ਕਾਰਨ ਉਨ੍ਹਾ ਇਹ ਫੈਸਲਾ ਲਿਆ। ਕੇਪੀ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ, ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦੇ ਦਿੱਤੀ।
ਭਾਜਪਾ ਸੁਸ਼ੀਲ ਰਿੰਕੂ ਤੇ ਆਮ ਆਦਮੀ ਪਾਰਟੀ ਪਵਨ ਕੁਮਾਰ ਟੀਨੂੰ ਨੂੰ ਪਹਿਲਾਂ ਹੀ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ। ਕੇਂਦਰ ਵਿਚ ਮੰਤਰੀ ਰਹਿ ਚੁੱਕੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਹੈਟਿ੍ਰਕ ਬਣਾ ਚੁੱਕੀ ਹੈ।
ਆਪ ਨੇ ਇਸ ਹਲਕੇ ਵਿਚ ਆਪਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਉਤਾਰਿਆ ਹੈ। ਭਾਜਪਾ ਨੇ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਬਣਾਇਆ ਹੈ, ਜਿਸ ਦੇ ਸਹੁਰਾ ਸਾਹਿਬ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਕਾਂਗਰਸ ਵੱਲੋਂ ਉਤਾਰੇ ਗਏ ਜੀਤ ਮਹਿੰਦਰ ਸਿੰਘ ਸਿੱਧੂ ਅਕਾਲੀ ਦਲ ਨਾਲ ਵੀ ਕਾਫੀ ਸਮਾਂ ਜੁੜੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰ ਲੱਖਾ ਸਿਧਾਣਾ ਹਨ।

Related Articles

LEAVE A REPLY

Please enter your comment!
Please enter your name here

Latest Articles