25.8 C
Jalandhar
Monday, September 16, 2024
spot_img

ਸਰਕਾਰੀ ਬੈਂਕ ਲੋਨ ਡਿਫਾਲਟਰਾਂ ਖਿਲਾਫ ਐੱਲ ਓ ਸੀ ਜਾਰੀ ਨਹੀਂ ਕਰ ਸਕਦੇ

ਮੁੰਬਈ : ਬੰਬੇ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਜਨਤਕ ਖੇਤਰ (ਸਰਕਾਰੀ) ਦੇ ਬੈਂਕਾਂ ਕੋਲ ਕਰਜ਼ਾ ਡਿਫਾਲਟਰਾਂ ਖਿਲਾਫ ਲੁੱਕ ਆਊਟ ਸਰਕੂਲਰ (ਐੱਲ ਓ ਸੀ) ਜਾਰੀ ਕਰਨ ਦਾ ਕਾਨੂੰਨੀ ਅਧਿਕਾਰ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਅਜਿਹੇ ਬੈਂਕਾਂ ਵੱਲੋਂ ਡਿਫਾਲਟਰਾਂ ਵਿਰੁੱਧ ਜਾਰੀ ਕੀਤੇ ਸਾਰੇ ਐੱਲ ਓ ਸੀ ਰੱਦ ਹੋ ਜਾਣਗੇ। ਜਸਟਿਸ ਗੌਤਮ ਪਟੇਲ ਅਤੇ ਜਸਟਿਸ ਮਾਧਵ ਜਾਮਦਾਰ ਦੀ ਡਵੀਜ਼ਨ ਬੈਂਚ ਨੇ ਕੇਂਦਰ ਸਰਕਾਰ ਦੇ ਦਫਤਰੀ ਮੈਮੋਰੰਡਮ ਦੀ ਧਾਰਾ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ, ਜਿਸ ’ਚ ਜਨਤਕ ਖੇਤਰ ਦੇ ਬੈਂਕਾਂ ਦੇ ਚੇਅਰਪਰਸਨਾਂ ਨੂੰ ਕਰਜ਼ਾ ਡਿਫਾਲਟਰਾਂ ਵਿਰੁੱਧ ਐੱਲ ਓ ਸੀ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ।

Related Articles

LEAVE A REPLY

Please enter your comment!
Please enter your name here

Latest Articles