ਤਾਮਿਲਨਾਡੂ ਦੇ ਕਿਸਾਨਾਂ ਦਾ ਦਿੱਲੀ ’ਚ ਪ੍ਰਦਰਸ਼ਨ

0
153

ਨਵੀਂ ਦਿੱਲੀ : ਤਾਮਿਲਨਾਡੂ ਦੇ ਕੁਝ ਕਿਸਾਨਾਂ, ਜਿਨ੍ਹਾਂ ’ਚ ਔਰਤਾਂ ਵੀ ਸ਼ਾਮਲ ਸਨ, ਨੇ ਬੁੱਧਵਾਰ ਇੱਥੇ ਮੋਬਾਈਲ ਟਾਵਰ ਉੱਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਇਹ ਕਿਸਾਨ ਆਪਣੀਆਂ ਫਸਲਾਂ ਦੇ ਬਿਹਤਰ ਭਾਅ, ਆਮਦਨੀ ਦੁੱਗਣੀ ਕਰਨ, ਪੰਜ ਹਜ਼ਾਰ ਰੁਪਏ ਪੈਨਸ਼ਨ, ਵਿਅਕਤੀਗਤ ਬੀਮਾ ਅਤੇ ਨਦੀ ਨੂੰ ਜੋੜਨ ਦੇ ਮੁੱਦੇ ’ਤੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਪੁਲਸ ਨੇ ਦੱਸਿਆ ਕਿ ਤਾਮਿਲਨਾਡੂ ਦੇ ਬਹੁਤ ਸਾਰੇ ਕਿਸਾਨ ਜੰਤਰ-ਮੰਤਰ ’ਤੇ ਇਕੱਠੇ ਹੋਏ, ਜਿਨ੍ਹਾਂ ਵਿੱਚੋਂ ਕੁਝ ਨੇ ਨੇੜਲੇ ਦਰੱਖਤਾਂ ਅਤੇ ਮੋਬਾਈਲ ਟਾਵਰ ’ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚੋਂ ਇੱਕ ਨੂੰ ਮੋਬਾਈਲ ਟਾਵਰ ਤੋਂ ਉਤਾਰਨ ਲਈ ਫਾਇਰ ਬਿ੍ਰਗੇਡ ਕਰੇਨ ਦੀ ਵਰਤੋਂ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਵਾਰਾਨਸੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਚੋਣ ਲੜਨਗੇ।

LEAVE A REPLY

Please enter your comment!
Please enter your name here