ਧਰਮਸ਼ਾਲਾ : ਤਿੱਬਤ ਦੀ ਜਲਾਵਤਨ ਸਰਕਾਰ ਅਤੇ ਚੀਨ ਵਿਚਾਲੇ ਪਰਦੇ ਦੇ ਪਿੱਛੇ ਗੱਲਬਾਤ ਚੱਲ ਰਹੀ ਹੈ, ਜਿਸ ਤੋਂ ਸੰਕੇਤ ਮਿਲਦੇ ਹਨ ਕਿ ਦੋਵਾਂ ਧਿਰਾਂ ਵਿਚਾਲੇ ਦਹਾਕੇ ਤੋਂ ਵੱਧ ਸਮੇਂ ਤੋਂ ਬੰਦ ਪਈ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਸਕਦੀ ਹੈ। ਤਿੱਬਤ ’ਚ ਚੀਨ ਵਿਰੋਧੀ ਪ੍ਰਦਰਸ਼ਨ ਅਤੇ ਬੁੱਧ ਧਰਮ ਪ੍ਰਤੀ ਚੀਨ ਦੀ ਕੱਟੜਪੰਥੀ ਪਹੁੰਚ ਨੇ ਦੋਵਾਂ ਧਿਰਾਂ ਦਰਮਿਆਨ ਰਸਮੀ ਗੱਲਬਾਤ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਸੀ। ਪੇਨਪਾ ਸ਼ੇਰਿੰਗ, ਸਿਕਯੋਂਗ ਜਾਂ ਤਿੱਬਤ ਦੀ ਜਲਾਵਤਨ ਸਰਕਾਰ ਦੇ ਰਾਜਨੀਤਕ ਮੁਖੀ ਨੇ ਗੈਰਰਸਮੀ ਗੱਲਬਾਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾ ਦੇ ਵਾਰਤਾਕਾਰ ਚੀਨ ਦੇ ਲੋਕਾਂ ਨਾਲ ਗੱਲ ਕਰ ਰਹੇ ਸਨ, ਪਰ ਕਿਸੇ ਸਮਝੌਤੇ ’ਤੇ ਪਹੁੰਚਣ ਦੀ ਕੋਈ ਤੁਰੰਤ ਉਮੀਦ ਨਹੀਂ।


