ਯੇਰੂਸ਼ਲਮ : ਹਮਾਸ ਨੇ ਵੀਡੀਓ ਜਾਰੀ ਕੀਤਾ ਹੈ, ਜਿਸ ’ਚ ਉਸ ਵੱਲੋਂ ਬੰਦੀ ਬਣਾਏ ਲੋਕਾਂ ’ਚ ਪ੍ਰਮੁੱਖ ਇਜ਼ਰਾਈਲੀ-ਅਮਰੀਕੀ ਵਿਅਕਤੀ ਦਿਖਾਈ ਦੇ ਰਿਹਾ ਹੈ। ਪਿਛਲੇ ਸਾਲ 7 ਅਕਤੂਬਰ ਨੂੰ ਗਾਜ਼ਾ ਪੱਟੀ ਤੋਂ ਲੜਾਕਿਆਂ ਨੇ ਇਜ਼ਰਾਈਲ ’ਤੇ ਹਮਲਾ ਕਰਕੇ ਵੱਡੀ ਗਿਣਤੀ ’ਚ ਲੋਕਾਂ ਨੂੰ ਬੰਦੀ ਬਣਾ ਲਿਆ ਸੀ, ਉਦੋਂ ਤੋਂ ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਚੱਲ ਰਹੀ ਹੈ। ਹਮਾਸ ਵੱਲੋਂ ਜਾਰੀ ਵੀਡੀਓ ’ਚ ਇਜ਼ਰਾਈਲੀ-ਅਮਰੀਕੀ ਹੇਰਸ ਗੋਲਡਬਰਗ-ਪੋਲਿਨ ਦਿਖਾਈ ਦੇ ਰਿਹਾ ਹੈ ਤੇ ਉਹ ਸਰਕਾਰ ’ਤੇ ਬੰਦੀਆਂ ਦੀ ਰਿਹਾਈ ਲਈ ਕੁਝ ਨਾ ਕਰਨ ਦਾ ਦੋਸ਼ ਲਾਉਂਦਾ ਨਜ਼ਰ ਆ ਰਿਹਾ ਹੈ।
ਪਿਛਲੇ ਸਾਲ ਉਸ ਨੂੰ ਬੰਦੀ ਬਣਾਏ ਜਾਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੋਲਿਨ ਦੇ ਜ਼ਿੰਦਾ ਹੋਣ ਦੇ ਸੰਕੇਤ ਮਿਲੇ ਹਨ। ਇਸ ਵੀਡੀਓ ਦੇ ਜਾਰੀ ਹੋਣ ਤੋਂ ਬਾਅਦ ਲੋਕਾਂ ’ਚ ਰੋਸ ਹੈ ਅਤੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੰਦੀਆਂ ਨੂੰ ਜਲਦ ਤੋਂ ਜਲਦ ਰਿਹਾਅ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣ। ਵੀਡੀਓ ’ਚ ਪੋਲਿਨ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਜ਼ਰਾਈਲੀ ਬੰਬਾਰੀ ’ਚ 70 ਬੰਦੀ ਮਾਰੇ ਗਏ ਸਨ।


