ਨਵੀਂ ਦਿੱਲੀ : ਦੇਸ਼ ਦੇ ਕਈ ਹਿੱਸਿਆਂ ’ਚ ਚੱਲ ਰਹੀ ਭਿਆਨਕ ਗਰਮੀ ਵਿਚਕਾਰ ਮੌਸਮ ਵਿਭਾਗ ਨੇ ਰਾਹਤ ਦੀ ਖਬਰ ਦਿੱਤੀ ਹੈ। ਉਸ ਨੇ ਕਿਹਾ ਕਿ 26 ਤੋਂ 28 ਅਪ੍ਰੈਲ ਤੱਕ ਉੱਤਰ-ਪੱਛਮੀ ਭਾਰਤ ’ਚ ਬਿਜਲੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 27 ਅਤੇ 28 ਅਪ੍ਰੈਲ ਨੂੰ ਉੱਤਰ-ਪੂਰਬੀ ਭਾਰਤ ’ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 26 ਅਤੇ 27 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਲੱਦਾਖ, ਪੰਜਾਬ ਅਤੇ ਹਰਿਆਣਾ ’ਚ ਕਈ ਥਾਵਾਂ ’ਤੇ ਗੜੇਮਾਰੀ, ਹਨੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਅਪ੍ਰੈਲ ਨੂੰ ਹਿਮਾਚਲ ’ਚ ਕਈ ਥਾਵਾਂ ’ਤੇ ਤੇਜ਼ ਹਨੇਰੀ ਨਾਲ ਮੀਂਹ ਪੈ ਸਕਦਾ ਹੈ।


