ਦਿੱਲੀ ਦੇ ਮੇਅਰ ਦੀ ਚੋਣ ਮੁਲਤਵੀ

0
192

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਦੇ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਸ਼ੁੱਕਰਵਾਰ ਹੋਣ ਵਾਲੀ ਚੋਣ ਮੁਲਤਵੀ ਹੋ ਗਈ ਹੈ। ਲੈਫਟੀਨੈਂਟ ਗਵਰਨਰ ਵੀ ਕੇ ਸਕਸੈਨਾ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਲਿਖਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿਚ ਹੋਣ ਕਾਰਨ ਉਹ ਪ੍ਰਸ਼ਾਸਕ ਹੋਣ ਦੇ ਨਾਤੇ ਪ੍ਰੀਜ਼ਾਈਡਿੰਗ ਅਫਸਰ ਨਿਯੁਕਤ ਕਰਨ ਦੀ ਪੁਜ਼ੀਸ਼ਨ ਵਿਚ ਨਹੀਂ ਹਨ। ਨਵੀਂ ਚੋਣ ਤਕ ਵਰਤਮਾਨ ਮੇਅਰ ਤੇ ਡਿਪਟੀ ਮੇਅਰ ਹੀ ਕੰਮ ਕਰਨਗੇ। ਇਸ ਤਰ੍ਹਾਂ ਕੇਜਰੀਵਾਲ ਦੇ ਜੇਲ੍ਹ ਵਿਚ ਰਹਿਣ ਤਕ ਚੋਣ ਨਹੀਂ ਹੋ ਸਕੇਗੀ।
ਆਪ ਦੇ ਨਗਰ ਨਿਗਮ ਮਾਮਲਿਆਂ ਦੇ ਇੰਚਾਰਜ ਦੁਰਗੇਸ਼ ਪਾਠਕ ਨੇ ਦੋਸ਼ ਲਾਇਆ ਹੈ ਕਿ ਚੋਣ ਕਮਿਸ਼ਨ ਵੱਲੋਂ ਚੋਣ ਕਰਾਉਣ ਦੀ ਮਨਜ਼ੂਰੀ ਦੇ ਬਾਵਜੂਦ ਭਾਜਪਾ ਨੇ ਚੋਣ ਮੁਲਤਵੀ ਕਰਵਾ ਦਿੱਤੀ ਹੈ। ਉਨ੍ਹਾ ਕਿਹਾ ਕਿ ਅਜਿਹੀਆਂ ਕਈ ਮਿਸਾਲਾਂ ਹਨ ਕਿ ਲੈਫਟੀਨੈਂਟ ਗਵਰਨਰ ਨੇ ਮੁੱਖ ਮੰਤਰੀ ਦੀ ਸਲਾਹ ਨਹੀਂ ਮੰਨੀ। ਇਸ ਮਾਮਲੇ ਵਿਚ ਸਲਾਹ ਲੈਣ ਦਾ ਬਹਾਨਾ ਬਣਾ ਦਿੱਤਾ ਹੈ।

LEAVE A REPLY

Please enter your comment!
Please enter your name here