ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਫਿਲੌਰ ਤੋਂ ਕਾਂਗਰਸ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਉਸਦੀ ਮਾਤਾ ਕਰਮਜੀਤ ਕੌਰ ਤੇ ਤੇਜਿੰਦਰ ਸਿੰਘ ਬਿੱਟੂ ਨੂੰ ਵਾਈ ਕੈਟੇਗਰੀ ਦੀ ਸੁਰੱਖਿਆ ਮੁਹੱਈਆ ਕਰਾਈ ਹੈ। ਕਰਮਜੀਤ ਕੌਰ ਤੇ ਬਿੱਟੂ ਪਿਛਲੇ ਦਿਨੀਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਜਦਕਿ ਕਾਂਗਰਸ ਨੇ ਵਿਕਰਮਜੀਤ ਨੂੰ ਪਾਰਟੀ ਵਿਰੋਧੀਆਂ ਸਰਗਰਮੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ।
ਉਸਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਵਿਰੋਧ ਕੀਤਾ ਹੈ। ਕੇਂਦਰੀ ਇੰਟੈਲੀਜੈਂਸ ਏਜੰਸੀਆਂ ਨੇ ਇਨ੍ਹਾਂ ਨੂੰ ਜਾਨ ਦਾ ਖਤਰਾ ਦੱਸਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀ ਆਰ ਪੀ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ।





