ਕੈਨੇਡਾ ’ਚ ਪੰਜਾਬੀ ਨੌਜਵਾਨ ਕਤਲ

0
184

ਅਮਰਗੜ੍ਹ : ਕੈਨੇਡਾ ਦੇ ਸ਼ਹਿਰ ਸਰੀ ’ਚ ਪਿੰਡ ਤੋਲਾਵਾਲ ਦੇ ਕੁਲਵਿੰਦਰ ਸਿੰਘ (28) ਨੂੰ ਕਤਲ ਕਰ ਦਿੱਤਾ ਗਿਆ। ਉਹ 4 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਤੇ ਪੀ ਆਰ ਹੋ ਕੇ ਪਲੰਬਰ ਦਾ ਕੰਮ ਕਰਦਾ ਸੀ। ਬੁੱਧਵਾਰ ਰਾਤ ਉਸ ਨੇ ਆਪਣੀ ਮਾਤਾ ਬੀਰਪਾਲ ਕੌਰ ਨਾਲ ਗੱਲ ਵੀ ਕੀਤੀ, ਪਰ ਕੁਝ ਘੰਟੇ ਮਗਰੋਂ ਹੀ ਕੁਲਵਿੰਦਰ ਸਿੰਘ ਦੇ ਛੋਟੇ ਭਰਾ ਗੁਰਮੀਤ ਸਿੰਘ, ਜੋ ਸਟੱਡੀ ਵੀਜ਼ੇ ’ਤੇ ਉੱਥੇ ਗਿਆ ਹੋਇਆ ਹੈ, ਦਾ ਫੋਨ ਆ ਗਿਆ ਕਿ ਭਰਾ ਨੂੰ ਕਿਸੇ ਨੇ ਛੁਰਾ ਮਾਰ ਦਿੱਤਾ ਹੈ ਤੇ ਉਸ ਦੀ ਮੌਤ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਉਹ 23 ਅਪ੍ਰੈਲ ਦੀ ਸ਼ਾਮ ਨੂੰ ਵੈਨਕੂਵਰ ਦੇ ਵ੍ਹਾਈਟ ਰੌਕ ’ਤੇ ਆਪਣੀ ਦੋਸਤ ਨਾਲ ਘੁੰਮਣ ਗਿਆ ਤਾਂ ਇੱਕ ਸਿਰਫਿਰੇ ਨੇ ਉਸ ਦੇ ਛੁਰਾ ਮਾਰ ਦਿੱਤਾ।

LEAVE A REPLY

Please enter your comment!
Please enter your name here